ਸੰਤ ਤੇਜਾ ਸਿੰਘ ਦੀ ਅਗਵਾਈ ਹੇਠ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ
ਦਸੂਹਾ, 15 ਨਵੰਬਰ (ਭੁੱਲਰ)-ਨਿਰਮਲੇ ਭੇਖ ਸੰਪਰਦਾਇ ਨਾਲ ਸਬੰਧਿਤ ਨਿਰਮਲ ਟਕਸਾਲ ਡੇਰਾ ਗੁਰੂਸਰ ਤੋਂ ਸੰਤ ਤੇਜਾ ਸਿੰਘ ਦੀ ਅਗਵਾਈ ਹੇਠ ਤਖ਼ਤ ਸ੍ਰੀ ਪਟਨਾ ਸਾਹਿਬ ਤੇ ਹੋਰ ਇਤਿਹਾਸਿਕ ਗੁਰਧਾਮਾਂ ਦੀ ਯਾਤਰਾ ਲਈ ਸੰਗਤਾਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਯਾਤਰਾ ਦੀ ਸਫਲਤਾ ਦੀ ਅਰਦਾਸ ਕੀਤੀ ਗਈ।
ਅਜੀਤ ਡੈਸਕ
16-11-2026