15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਜਾਜਾ ਦੇ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਦੀ ਆਰੰਭਤਾ

ਟਾਂਡਾ ਉੜਮੁੜ, 15 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿੱਖ ਧਰਮ ਦੇ ਬਾਨੀ , ਜਗਤ ਗੁਰੂ , ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੇ ਸਿੱਖ ਜਗਤ ਵਿਚ ਬਹੁਤ ਸ਼ਰਧਾ ਭਾਵਨਾ ਨਾਲ਼ ਚੱਲ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਜਾਜਾ ਦੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ (ਬੋਹੜ ਵਾਲਾ) ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਚਲਾਇਆ ਗਿਆ ਜੋ ਕਿ 10 ਨਵੰਬਰ ਤੋਂ 22 ਨਵੰਬਰ ਤੱਕ ਚੱਲੇਗਾ।

ਅਜੀਤ ਡੈਸਕ 16-11-2026
ਟਾਂਡਾ ਉੜਮੁੜ, 15 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿੱਖ ਧਰਮ ਦੇ ਬਾਨੀ , ਜਗਤ ਗੁਰੂ , ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੇ ਸਿੱਖ ਜਗਤ ਵਿਚ ਬਹੁਤ ਸ਼ਰਧਾ ਭਾਵਨਾ ਨਾਲ਼ ਚੱਲ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਜਾਜਾ ਦੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ (ਬੋਹੜ ਵਾਲਾ) ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਚਲਾਇਆ ਗਿਆ ਜੋ ਕਿ 10 ਨਵੰਬਰ ਤੋਂ 22 ਨਵੰਬਰ ਤੱਕ ਚੱਲੇਗਾ। ਅੱਜ ਦੀ ਪ੍ਰਭਾਤ ਫੇਰੀ ਦਾ ਪਹਿਲਾ ਪੜਾਅ ਮਾ. ਹਰਮਿੰਦਰ ਸਿੰਘ ਜਾਜਾ ਦੇ ਗ੍ਰਹਿ ਵਿਖੇ ਕੀਤਾ ਗਿਆ। ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਉਪਰੰਤ ਸ਼ਬਦ ਕੀਰਤਨ ਹੋਇਆ। ਚਾਹ ਤੇ ਮਠਿਆਈ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਰਣਜੀਤ ਸਿੰਘ, ਭਾਈ ਲਖਵੀਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਹਰਜੀਤ ਸਿੰਘ ਖ਼ਾਲਸਾ, ਭਾਈ ਗੁਰਦੀਪ ਸਿੰਘ ਖ਼ਾਲਸਾ, ਭਾਈ ਤਰਲੋਕ ਸਿੰਘ, ਭਾਈ ਪ੍ਰਕਾਸ਼ ਸਿੰਘ, ਹੈੱਡਮਾਸਟਰ ਅਵਤਾਰ ਸਿੰਘ , ਵਰਿੰਦਰ ਬਾਵਾ, ਰਕੇਸ਼ ਸੈਣੀ, ਪ੍ਰਦੀਪ ਸਿੰਘ, ਰਵਿੰਦਰ ਸਿੰਘ, ਬੀਬੀ ਦਰਸ਼ਨ ਕੌਰ, ਬੀਬੀ ਬਲਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਜਿੰਦਰ ਕੌਰ, ਤਨਿਸ਼ਵੀਰ ਸਿੰਘ ਤੇ ਜਪਨੂਰ ਹਾਜ਼ਰ ਸਨ।
ਪਿਛਲੀ ਖ਼ਬਰ ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਚੋਣਾਵੀ ਵਾਅਦਿਆਂ ਨਾਲ ਨਹੀਂ, ਕੰਮ ਨਾਲ ਜਿੱਤਿਆ ਜਾਂਦਾ ਹੈ ਲੋਕਾਂ ਦਾ ਭਰੋਸਾ-ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।