17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ

ਦਸੂਹਾ, 16 ਨਵੰਬਰ (ਭੁੱਲਰ)- ਐਮ. ਜੀ.

ਅਜੀਤ ਡੈਸਕ 17-11-2026
ਦਸੂਹਾ, 16 ਨਵੰਬਰ (ਭੁੱਲਰ)- ਐਮ.ਜੀ.ਆਈ. ਕਾਨਵੈਂਟ ਸਕੂਲ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਪ੍ਰਿੰਸੀਪਲ ਭਾਵਨਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਖਾਸ ਪ੍ਰੋਗਰਾਮ ਰੱਖਿਆ ਗਿਆ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ਦੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਰਜਿੰਦਰ ਪਾਲ ਸਿੰਘ ਅਤੇ ਮੈਡਮ ਕਮਲਜੀਤ ਕੌਰ, ਨਵਜੋਤ ਸਿੰਘ, ਅੰਮ੍ਰਿਤ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਭਾਵਨਾ ਨੇ ਬੱਚਿਆਂ ਨੂੰ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਐਮ.ਜੀ.ਆਈ. ਕਾਨਵੈਂਟ ਸਕੂਲ ਦੇ ਬੱਚਿਆਂ ਨੇ ਦੇਸ ਭਗਤੀ ਦੀਆਂ ਕਵਿਤਾਵਾਂ ਤੇ ਗੀਤ ਪੇਸ਼ ਕੀਤੇ। ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਸਿਰਫ 19 ਸਾਲ ਦੀ ਉਮਰ ਵਿਚ ਗਦਰ ਪਾਰਟੀ ਦੇ ਆਗੂ ਬਣੇ ਤੇ ਦੇਸ਼ ਦੀ ਆਜ਼ਾਦੀ ਲਈ ਫਾਂਸੀ ਚੜ੍ਹ ਗਏ। ਇਸ ਮੌਕੇ ’ਤੇ ਪ੍ਰਿੰਸੀਪਲ ਮੈਡਮ ਭਾਵਨਾ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਉਨ੍ਹਾਂ ਦੀ ਕੁਰਬਾਨੀ ਤੋਂ ਸੱਖਣਾ ਚਾਹੀਦਾ ਹੈ ਤੇ ਮਨ ਲਗਾ ਕੇ ਪੜ੍ਹਨਾ ਚਾਹੀਦਾ ਹੈ। ਅੰਤ ਵਿਚ ਸਭ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ’ਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਨਹੋਤਾ ਬਲੱਡ ਸੇਵਾ ਸੁਸਾਇਟੀ ਵਲੋਂ 17ਵੇਂ ਖੂਨਦਾਨ ਕੈਂਪ ਦੌਰਾਨ 42 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।