17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੰਗਰੂਰ ਮੋਰਚੇ ’ਚ ਭਲਕੇ ਜ਼ਿਲ੍ਹੇ ’ਚੋਂ ਮੁਲਾਜ਼ਮ ਕਰਨਗੇ ਭਰਵੀ ਸ਼ਮੂਲੀਅਤ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਇੰਦਰਜੀਤ ਵਿਰਦੀ ਅਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਤੇਜ਼ ਕਰਦਿਆਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿਨ-ਰਾਤ ਦਾ ਮੋਰਚਾ ਲਗਾਇਆ ਗਿਆ ਹੈ, ਜਿਸ ਵਿੱਚ ਰੋਜ਼ਾਨਾ ਵੱਖ-ਵੱਖ ਜ਼ਿਲਿਆਂ ਤੋਂ ਵੱਖ-ਵੱਖ ਜੱਥੇਬੰਦੀਆਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰ ਰਹੇ ਹਨ। ਜੱਥੇਬੰਦੀ ਦੇ ਜ਼ਿਲ੍ਹਾ ਆਗੂਆਂ ਪ੍ਰਿਤਪਾਲ ਸਿੰਘ ਚੌਟਾਲਾ, ਅਮਰੀਕ ਸਿੰਘ, ਅਮਰਜੀਤ ਕੁਮਾਰ, ਗੁਰਪ੍ਰੀਤ ਸਿੰਘ ਹੀਰ, ਪਵਨ ਕੁਮਾਰ, ਮਨੋਹਰ ਸਿੰਘ ਸੈਣੀ ਨੇ ਕਿਹਾ ਕਿ ਇਸ ਮੋਰਚੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵੀ ਵਾਰੀ 19 ਨਵੰਬਰ ਨੂੰ ਹੈ ਅਤੇ ਭਲਕੇ 19 ਨਵੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਪ.

ਅਜੀਤ ਡੈਸਕ 18-11-2026
ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਇੰਦਰਜੀਤ ਵਿਰਦੀ ਅਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਤੇਜ਼ ਕਰਦਿਆਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿਨ-ਰਾਤ ਦਾ ਮੋਰਚਾ ਲਗਾਇਆ ਗਿਆ ਹੈ, ਜਿਸ ਵਿੱਚ ਰੋਜ਼ਾਨਾ ਵੱਖ-ਵੱਖ ਜ਼ਿਲਿਆਂ ਤੋਂ ਵੱਖ-ਵੱਖ ਜੱਥੇਬੰਦੀਆਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰ ਰਹੇ ਹਨ। ਜੱਥੇਬੰਦੀ ਦੇ ਜ਼ਿਲ੍ਹਾ ਆਗੂਆਂ ਪ੍ਰਿਤਪਾਲ ਸਿੰਘ ਚੌਟਾਲਾ, ਅਮਰੀਕ ਸਿੰਘ, ਅਮਰਜੀਤ ਕੁਮਾਰ, ਗੁਰਪ੍ਰੀਤ ਸਿੰਘ ਹੀਰ, ਪਵਨ ਕੁਮਾਰ, ਮਨੋਹਰ ਸਿੰਘ ਸੈਣੀ ਨੇ ਕਿਹਾ ਕਿ ਇਸ ਮੋਰਚੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵੀ ਵਾਰੀ 19 ਨਵੰਬਰ ਨੂੰ ਹੈ ਅਤੇ ਭਲਕੇ 19 ਨਵੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਪ.ਸ.ਸ.ਫ ਦੇ ਬੈਨਰ ਹੇਠ ਮੁਲਾਜ਼ਮਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਬਲਾਕਾਂ ਵਿੱਚੋਂ ਮੁਲਾਜ਼ਮਾਂ ਦੀ ਸ਼ਮੂਲੀਅਤ ਸਬੰਧੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਮੁਲਾਜ਼ਮ-ਪੈਨਸ਼ਨਰ ਵਿਰੋਧੀ ਹਨ ਅਤੇ ਫ਼ਰਵਰੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰੇਕ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੁੰ ਹਰਾਉਣ ਲਈ ਮੁਹਿੰਮ ਚਲਾਈ ਜਾਵੇਗੀ ਜਿਸ ਦੌਰਾਨ ਭਾਜਪਾ ਦਾ ਵਿਰੋਧ ਵੀ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦਾ ਖਮਿਆਜ਼ਾ ਸਰਕਾਰੀ ਉਮੀਦਵਾਰਾਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮਿਡ ਡੇ ਮੀਲ, ਆਂਗਣਵਾੜੀ, ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਅੰਦਰ ਲਿਆਦਾ ਜਾਵੇ, ਕੱਟੇ ਹੋਏ ਭੱਤੇ ਬਹਾਲ ਕੀਤੇ ਜਾਣ, 200 ਰੁਪਏ ਜਜ਼ੀਆ ਟੈਕਸ ਬੰਦ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਹਿਤ ਜਾਰੀ ਕੀਤੀਆਂ ਜਾਣ।
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ’ਚ ਰੋਸ ਮਾਰਚ ਅਗਲੀ ਖ਼ਬਰ ਪ੍ਰਸ਼ਨੋਤਰੀ ਤੇ ਲੇਖ ਮੁਕਾਬਲੇ ’ਚੋਂ ਸਰਕਾਰੀ ਮਾਡਲ ਸਕੂਲ ਸ਼ਾਹਪੁਰ ਕੰਢੀ ਦੂਜੇ ਸਥਾਨ ’ਤੇ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।