17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ’ਚ ਰੋਸ ਮਾਰਚ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਦੀ ਪ੍ਰਾਪਤੀ ਲਈ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਅੱਜ ਹੁਸ਼ਿਆਰਪੁਰ ਦੇ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਵਿਖੇ ਧਰਨਾ ਲਗਾਇਆ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 18-11-2026
ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬਿਤ ਮੰਗਾਂ ਦੀ ਪ੍ਰਾਪਤੀ ਲਈ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ। ਅੱਜ ਹੁਸ਼ਿਆਰਪੁਰ ਦੇ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਵਿਖੇ ਧਰਨਾ ਲਗਾਇਆ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਸਿਵਲ ਹਸਪਤਾਲ ਤੋਂ ਕਮਾਲਪੁਰ ਚੌਂਕ ਤੱਕ ਰੋਸ ਮਾਰਚ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਸੇਵਾ ਲਾਭ ਅਤੇ ਹੋਰ ਹੱਕ ਦਿੱਤੇ ਜਾਣ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਅਤੇ ਮਾਨਸਿਕ ਅਸੁਰੱਖਿਆ ਦੇ ਆਪਣੀਆਂ ਸੇਵਾਵਾਂ ਨਿਭਾ ਸਕਣ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 19 ਨਵੰਬਰ ਤੋਂ ਸਿਹਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਆਗੂਆਂ ਨੇ ਸਮੂਹ ਐਨਐਚਐਮ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਐਨਐਚਏ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਕਿਸੇ ਵੀ ਪੜਾਅ ਤੱਕ ਲੈ ਕੇ ਜਾਣ ਵਿੱਚ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਬੱਧਣ, ਮੀਤ ਪ੍ਰਧਾਨ ਅਨੀਤਾ ਸਰਮਲ, ਜਰਨਲ ਸਕੱਤਰ ਬਿੰਨੀ ਮਲਹੋਤਰਾ, ਮੁੱਖ ਸਲਾਹਕਾਰ ਡਾ. ਕਪਿਲ ਸ਼ਰਮਾ. ਡਾ. ਅਰਚਨਾ, ਪ੍ਰਭਜੋਤ ਕੌਰ, ਦਲਜੀਤ ਕੌਰ, ਸੁਮਿਤ ਸ਼ਰਮਾ, ਅਜੇ ਕੁਮਰਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਸੰਗਰੂਰ ਮੋਰਚੇ ’ਚ ਭਲਕੇ ਜ਼ਿਲ੍ਹੇ ’ਚੋਂ ਮੁਲਾਜ਼ਮ ਕਰਨਗੇ ਭਰਵੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।