18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡਾ. ਸਾਹੀ ਵਲੋਂ ਖੰਨਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਈਕਮਾਨ ਦਾ ਧੰਨਵਾਦ

ਦਸੂਹਾ, 17 ਨਵੰਬਰ (ਭੁੱਲਰ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਡਾ. ਹਰਸਿਮਰਤ ਸਿੰਘ ਸਾਹੀ, ਸੂਬਾ ਕਾਰਜਕਾਰਨੀ ਮੈਂਬਰ ਭਾਜਪਾ ਨੇ ਨਿੱਘਾ ਸਵਾਗਤ ਕੀਤਾ ਹੈ।

ਅਜੀਤ ਡੈਸਕ 18-11-2026
ਦਸੂਹਾ, 17 ਨਵੰਬਰ (ਭੁੱਲਰ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਡਾ. ਹਰਸਿਮਰਤ ਸਿੰਘ ਸਾਹੀ, ਸੂਬਾ ਕਾਰਜਕਾਰਨੀ ਮੈਂਬਰ ਭਾਜਪਾ ਨੇ ਨਿੱਘਾ ਸਵਾਗਤ ਕੀਤਾ ਹੈ। ਇਸ ਨਿਯੁਕਤੀ ’ਤੇ ਉਨ੍ਹਾਂ ਪਾਰਟੀ ਦੀ ਕੇਂਦਰੀ ਹਾਈਕਮਾਨ ਅਤੇ ਸੂਬਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਡਾ. ਸਾਹੀ ਨੇ ਕਿਹਾ ਕਿ ਅਵਿਨਾਸ਼ ਰਾਏ ਖੰਨਾ ਇੱਕ ਤਜਰਬੇਕਾਰ, ਦੂਰਅੰਦੇਸ਼ੀ ਅਤੇ ਸਮਰਪਿਤ ਆਗੂ ਹਨ। ਡਾ. ਸਾਹੀ ਨੇ ਅਵਿਨਾਸ਼ ਰਾਏ ਖੰਨਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਾਬਕਾ ਸਰਪੰਚ ਕਮਲਜੀਤ ਬਿੱਟੂ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।