ਘੋਗਰਾ, 15 ਨਵੰਬਰ (ਆਰ. ਐੱਸ. ਸਲਾਰੀਆ)-ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦਾ ਉਦਯੋਗਪਤੀ ਗੁਰਮੀਤ ਸਿੰਘ ਬਾਜਵਾ ਦੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸਾਥੀਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਕਿਸਾਨਾਂ ਦੇ ਹਿਤਾਂ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਉਦਯੋਗਪਤੀ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦਾ ਹੱਲ ਪਹਿਲ ਦੇ ਆਧਾਰ ਤੇ ਕਰਵਾਉਣਗੇ। ਇਸ ਮੌਕੇ ਸੋਹਨ ਸਿੰਘ ਬਾਜਵਾ, ਆਕਾਸ਼ਦੀਪ ਸਿੰਘ ਬਾਜਵਾ, ਖਲਨਾਇਕ ਸਿੰਘ, ਹਰਜੋਧ ਸਿੰਘ ਪ੍ਰਿੰਸ, ਸੰਪੂਰਨ ਸਿੰਘ ਦਿਉਲ, ਬਾਬਾ ਗੁਰਪ੍ਰੀਤ ਸਿੰਘ ਕਮਾਲੇ ਸ਼ਾਹ, ਸੁਰਿੰਦਰ ਕਪੂਰ, ਮਲਕੀਤ ਸਿੰਘ ਡੋਗਰਾ, ਅਨੂਪ ਸਿੰਘ ਠੇਕੇਦਾਰ, ਲੰਬੜਦਾਰ ਵਿਜੇ ਕੁਮਾਰ, ਇੰਦਰਪਾਲ ਸਿੰਘ ਸੰਧੂ, ਮਨਜੀਤ ਸਿੰਘ ਲਾਡ ਬਾਜਵਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।