18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਡਾ.

ਅਜੀਤ ਡੈਸਕ 18-11-2026
ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਡਾ. ਇਸ਼ਾਂਕ ਕੁਮਾਰ ਵਿਧਾਇਕ ਚੱਬੇਵਾਲ ਵੱਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਕੀਤਾ ਗਿਆ। ਵਿਧਾਇਕ ਇਸ਼ਾਂਕ ਕੁਮਾਰ ਨੇ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਲਵਦੀਪ ਸਿੰਘ ਧੂਤ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਤੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਭੇਟ ਕੀਤੇ। ਟੂਰਨਾਮੈਂਟ ਦੇ ਪਹਿਲੇ ਮੁਕਾਬਲੇ ਵਿਚ ਫੁੱਟਬਾਲ ਕਲੱਬ ਪਾਲਦੀ ਦੀ ਟੀਮ ਨੇ ਖੇਲੋ ਇੰਡੀਆ ਫਗਵਾੜਾ ਦੀ ਟੀਮ ਨੂੰ ਪੈਨਲਟੀ ਕਿੱਕਾਂ ਰਾਹੀਂ 4-2 ਦੇ ਫ਼ਰਕ ਨਾਲ ਹਰਾਇਆ। ਦੂਜੇ ਵਿਚ ਮੈਚ 0-0 ਗੋਲ ਦੀ ਬਰਾਬਰੀ ਤੋਂ ਬਾਅਦ ਸਿੰਬਲੀ ਦੀ ਟੀਮ ਨੇ ਸੜੋਆ ਨੂੰ ਪੈਨਲਟੀ ਕਿੱਕਾਂ ਰਾਹੀਂ 5-3 ਦੇ ਫ਼ਰਕ ਨਾਲ ਹਰਾਇਆ। ਤੀਜੇ ਮੈਚ ਵਿਚ ਫੁੱਟਬਾਲ ਅਕੈਡਮੀ ਮਾਹਿਲਪੁਰ ਨੇ ਸਿੱਖ ਨੈਸ਼ਨਲ ਕਾਲਜ ਬੰਗਾ ਨੂੰ 2-1 ਦੇ ਫ਼ਰਕ ਨਾਲ ਹਰਾਇਆ ਤੇ ਚੌਥੇ ਮੈਚ ਵਿਚ ਚੱਕ ਫੁੱਲੂ ਦੀ ਟੀਮ ਖੇੜਾ ਨੂੰ 2-0 ਦੇ ਨਾਲ ਹਰਾ ਕੇ ਜੇਤੂ ਰਹੀ। ਮੁਕਾਬਲਿਆਂ ਦੌਰਾਨ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਰਾਏ ਤੋਂ ਇਲਾਵਾ ਹਰਪ੍ਰੀਤ ਸਿੰਘ ਵਾਲੀਆ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਿੰਦਰ ਸਿੰਘ ਭੁੱਲਰ, ਤੀਰਥ ਸਿੰਘ ਰੱਤੂ ਕੈਨੇਡਾ, ਬਲਵੀਰ ਸਿੰਘ ਚੰਗਿਆੜਾ, ਚੌਧਰੀ ਸਰਬਜੀਤ ਸਿੰਘ, ਪਰਮਵੀਰ ਸਿੰਘ ਰਾਏ, ਮਹਿੰਦਰ ਪਾਲ ਸਿੰਘ, ਸਤਨਾਮ ਸਿੰਘ ਪਾਰੋਵਾਲ, ਸੁਨੀਲ ਕੁਮਾਰ ਗੋਲਡੀ, ਰਜਿੰਦਰ ਛਾਬਲਾ, ਕਮਲਜੀਤ ਬੈਂਸ, ਸ਼ਲਿੰਦਰ ਸਿੰਘ ਰਾਣਾ, ਅਮਰੀਕ ਹਮਰਾਜ਼, ਐਡਵੋਕੇਟ ਮਨਜੀਤ ਸਿੰਘ, ਐਡਵੋਕੇਟ ਅਨੁਰਾਗ ਭਾਰਦਵਾਜ, ਪਰਮਜੀਤ ਪੰਮਾ, ਰਮਨ ਬੰਗਾ, ਕੋਚ ਇੰਦਰ ਕੁਮਾਰ ਲਖਵੀਰ ਲੱਕੀ, ਸਿਪਰਨੀਅਨ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ-ਸੰਗਤ ਸਿੰਘ ਗਿਲਜੀਆਂ ਅਗਲੀ ਖ਼ਬਰ ਕਾਂਗਰਸ ਇੱਕਜੁੱਟਤਾ ਅਤੇ ਦ੍ਰਿੜ੍ਹਤਾ ਨਾਲ 2027 ’ਚ ਜਿੱਤੇਗੀ ਹਲਕੇ ਦੀ ਚੋਣ-ਜਸਵੀਰ ਸਿੰਘ ਪੁਰਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।