ਸੈਨੇਟਰ ਸੰਦੀਪ ਸਿੰਘ ਸੀਕਰੀ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਵਲੋਂ ਸਨਮਾਨਿਤ
ਦਸੂਹਾ, 17 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਦੇ ਅਹੁਦੇਦਾਰਾਂ ਵਲੋਂ ਵਿਦਿਆਰਥੀਆਂ ਦੇ ਹਰਮਨ ਪਿਆਰੇ ਨੇਤਾ ਅਤੇ ਲਗਾਤਾਰ ਤੀਸਰੀ ਵਾਰ ਚੁਣੇ ਗਏ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੂੰ ਪਿਛਲੇ ਦਿਨੀਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸਨਮਾਨਿਤ ਕੀਤਾ ਗਿਆ। ਸੰਦੀਪ ਸਿੰਘ ਸੀਕਰੀ ਵਿਦਿਆਰਥੀਆਂ ਦੇ ਹੱਕਾਂ ਉੱਤੇ ਪਹਿਰਾ ਦੇਣ ਵਾਲੇ ਅਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਵਾਲੇ ਹਰਮਨ ਪਿਆਰੇ ਵਿਦਿਆਰਥੀ ਨੇਤਾ ਹਨ।
ਅਜੀਤ ਡੈਸਕ
18-11-2026