ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ’ਚ 21 ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ-ਦੇਸਰਾਜ
ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸੰਬੰਧੀ ਸੇਵਾਵਾਂ ਦਾ ਲਾਭ ਲੈਣ ਲਈ ਪੈਨਸ਼ਨਰਾਂ ਦੀ ਈ-ਕੇਵਾਈਸੀ ਕਰਵਾਉਣੀ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਅਪਲੋਡ ਕਰਨਾ ਲਾਜ਼ਮੀ ਹੈ।
ਅਜੀਤ ਡੈਸਕ
18-11-2026