17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਧਾਇਕ ਘੁੰਮਣ ਨੇ ਪਿੰਡ ਸੰਘਵਾਲ ਦੀ ਪੰਚਾਇਤ ਨੂੰ ਦਿੱਤਾ 2 ਲੱਖ ਦਾ ਚੈੱਕ

ਦਸੂਹਾ, 17 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੰਘਵਾਲ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ’ਚ ਪੀਣ ਵਾਲੇ ਪਾਣੀ ਦੀ ਦਿੱਕਤ ਨੂੰ ਦੂਰ ਕਰਨ ਲਈ ਇਹ ਚੈੱਕ ਦਿੱਤਾ ਗਿਆ ਹੈ।

ਅਜੀਤ ਡੈਸਕ 18-11-2026
ਦਸੂਹਾ, 17 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੰਘਵਾਲ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ’ਚ ਪੀਣ ਵਾਲੇ ਪਾਣੀ ਦੀ ਦਿੱਕਤ ਨੂੰ ਦੂਰ ਕਰਨ ਲਈ ਇਹ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਵਿਕਾਸ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ। ਇਸ ਮੌਕੇ ਮਨਜੀਤ ਸਿੰਘ, ਪੰਚ ਅਰਜਨ ਸਿੰਘ, ਪੰਚ ਪ੍ਰਮੋਦ ਕੁਮਾਰ, ਪੰਚ ਰੀਤਾ ਦੇਵੀ, ਪੰਚ ਸੀਮਾ ਦੇਵੀ, ਸੇਮ ਰਾਜ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਡੇਰਾ ਗਿੜਵੜੀ ਸਾਹਿਬ ਵਿਖੇ ਮਹੰਤ ਗੁਲਾਬ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।