ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਤੇ ਕੇਂਦਰੀ ਯੋਜਨਾਵਾਂ ਦੀ ਨਿਯਮਿਤ ਸਮੀਖਿਆ ਕਰਨ ਅਧਿਕਾਰੀ-ਪ੍ਰਿਯਾਂਕ ਕਾਨੂੰਗੋ ਕੌਮੀ ਮਨੁੱਖੀ ਅਧਿਕਾਰ
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ, ਤਾਂ ਜੋ ਇਨ੍ਹਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚ ਸਕੇ।
ਪ
ਪ੍ਰਿਯਾਂਕ ਕਾਨੂੰਗੋ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰ : ਰਾਮਗੜ੍ਹੀਆ
19-11-2026
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਗੋ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ, ਤਾਂ ਜੋ ਇਨ੍ਹਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰਿਯਾਂਕ ਕਾਨੂੰਗੋ ਨੇ ਜ਼ਿਲ੍ਹਾ ਪੁਲਿਸ ਤੋਂ ਪੋਕਸੋ ਐਕਟ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਪ੍ਰਾਪਤ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀ.ਪੀ.ਈ. ਕਿੱਟਾਂ, ਨਮਸਤੇ ਯੋਜਨਾ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਤੋਂ ਸਿੱਖਿਆ ਦਾ ਅਧਿਕਾਰ ਐਕਟ ਤਹਿਤ ਕੀਤੀ ਗਈ ਕਾਰਵਾਈ ਅਤੇ ਪ੍ਰੀ-ਮੈਟ੍ਰਿਕ ਵਜ਼ੀਫ਼ਾ ਯੋਜਨਾ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਯੋਜਨਾਵਾਂ ਦਾ ਲਾਭ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਮਿਲੇ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਿਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇਗਾ। ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਾਨੂੰਨ ਅਨੁਸਾਰ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਪ੍ਰਿਯਾਂਕ ਕਾਨੂੰਗੋ ਨੇ ਮੁਕੇਰੀਆਂ ਦੇ ਕਸਬਾ ਭੰਗਾਲਾ ਅਤੇ ਪਿੰਡ ਨਮੋਲੀ, ਤਲਵਾੜਾ ਤੇ ਘੋਗਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਮਾਂਬੱਧ ਕਾਰਵਾਈ ਕਰਨ। ਇਸ ਮੌਕੇ ਏ.ਡੀ.ਸੀ. (ਜਨਰਲ) ਮੇਜਰ (ਡਾ.) ਸੁਮਿਤ ਮੁੱਧ, ਏ.ਡੀ.ਸੀ. ਦਸੂਹਾ ਅਮਨਦੀਪ ਕੌਰ ਘੁੰਮਣ, ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ, ਐੱਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐੱਸ.ਪੀ. ਨਵਨੀਤ ਕੌਰ, ਐੱਸ.ਪੀ. ਐਨ.ਐੱਸ. ਮਾਹਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।