ਮਾਮਲੇ ਦੀ ਨਿਆਂਇਕ ਜਾਂਚ ਹੋਵੇ-ਸੂਦ
ਹੁਸ਼ਿਆਰਪੁਰ, 18 ਨਵੰਬਰ (ਹਰਪ੍ਰੀਤ ਕੌਰ)-ਸਥਾਨਕ ਕੇਂਦਰੀ ਜੇਲ੍ਹ ’ਚ ਇਕ ਨੌਜਵਾਨ ਹਵਾਲਾਤੀ ਦੀ ਭੇਦਭਰੇ ਹਾਲਾਤਾਂ ’ਚ ਹੋਈ ਮੌਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਮੰਤਰੀ ਤੀਕਸ਼ਨ ਸੂਦ ਨੇ ਇਸ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਸੂਦ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਵਲੋਂ ਮੌਤ ਦੇ ਅਸਲ ਕਾਰਨਾਂ ਨੂੰ ਛੁਪਾ ਕੇ ਇਸ ਨੂੰ ਆਤਮਹੱਤਿਆ ਦੱਸਿਆ ਜਾ ਰਿਹਾ ਹੈ।
ਅਜੀਤ ਡੈਸਕ
19-11-2026