ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ’ਵਰਸਿਟੀ ਅੰਤਰ-ਕਾਲਜ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ
ਗੜ੍ਹਦੀਵਾਲਾ, 18 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੜਕਿਆਂ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਵਾਲੀਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ।
ਅਜੀਤ ਡੈਸਕ
19-11-2026