19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੌਮੀ ਏਕਤਾ ਦਿਵਸ ਮੌਕੇ ਮੀਟਿੰਗ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੌਮੀ ਏਕਤਾ ਦਿਵਸ ਮੌਕੇ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਭਾਸ਼ਾਵਾਂ, ਜਾਤਾਂ, ਸੱਭਿਆਚਾਰਾਂ ਅਤੇ ਪਰੰਪਰਾਵਾਂ ਦਾ ਸੰਗਮ ਹੈ।

ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੌਮੀ ਏਕਤਾ ਦਿਵਸ ਮੌਕੇ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਭਾਸ਼ਾਵਾਂ, ਜਾਤਾਂ, ਸੱਭਿਆਚਾਰਾਂ ਅਤੇ ਪਰੰਪਰਾਵਾਂ ਦਾ ਸੰਗਮ ਹੈ। ਇਹ ਵਿਭਿੰਨਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਭਾਰਤੀ ਸੱਭਿਆਚਾਰ ਦੀ ਖ਼ੂਬਸੂਰਤੀ ਹੈ। ਸਾਡੀ ਪਹਿਚਾਣ ਕਿਸੇ ਇੱਕ ਧਰਮ, ਭਾਸ਼ਾ ਜਾਂ ਖੇਤਰ ਨਾਲ ਨਹੀਂ, ਸਗੋਂ ਭਾਰਤੀ ਹੋਣ ਦੇ ਮਾਣ ਨਾਲ ਹੈ। ਉਨ੍ਹਾਂ ਕਿਹਾ ਕਿ ਕੌਮੀ ਏਕਤਾ ਸਿਰਫ਼ ਇੱਕ ਵਿਚਾਰ ਨਹੀਂ, ਬਲਕਿ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਆਪਣੇ ਪੰਜ ਸੂਤਰਾਂ ਸੰਪਰਕ, ਸਹਿਯੋਗ, ਸੰਸਕਾਰ, ਸੇਵਾ ਅਤੇ ਸਮਰਪਣ ਰਾਹੀਂ ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਵਿਜੇ ਅਰੋੜਾ ਨੇ ਕਿਹਾ ਕਿ ਸਾਨੂੰ ਮਿਲ ਕੇ ਇਕ ਮਜ਼ਬੂਤ, ਸਦਭਾਵਨਾ ਭਰਪੂਰ, ਸ਼ਾਂਤੀਪੂਰਨ ਅਤੇ ਇੱਕਜੁੱਟ ਭਾਰਤ ਦਾ ਨਿਰਮਾਣ ਕਰਨ ਲਈ ਸੰਕਲਪ ਲੈਣ ਦੀ ਲੋੜ ਹੈ। ਇਸ ਮੌਕੇ ਰਵਿੰਦਰ ਭਾਟੀਆ, ਲੋਕੇਸ਼ ਖੰਨਾ, ਐਚ. ਕੇ. ਨਾਕੜਾ, ਜਗਦੀਸ਼ ਅਗਰਵਾਲ, ਅਮਰਜੀਤ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਨ.ਪੀ.ਐਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਅਗਲੀ ਖ਼ਬਰ ਹੋਮ ਫ਼ਾਰ ਹੋਮਲੈਸ ਸੰਸਥਾ ਵਲੋਂ 5 ਅਪਾਹਜ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।