ਐਨ.ਪੀ.ਐਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਸੱਦੇ ’ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦਾ ਪੁਤਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰੇ ਤੇ ਲੰਗੜੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਬਲਾਕ ਕਨਵੀਨਰ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ 24 ਅਕਤੂਬਰ 2022 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦੀਵਾਲੀ ਮੌਕੇ ਲਾਈਵ ਹੋ ਕੇ ਐਲਾਨ ਕੀਤਾ ਸੀ ਕਿ ਹੁਣ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ ਇਸ ਸਬੰਧੀ ਬਕਾਇਦਾ 18 ਨਵੰਬਰ 2022 ਨੂੰ ਅਧੂਰਾ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਅਤੇ ਕਿਹਾ ਸੀ ਕਿ ਇਸ ਦੀ ਐਸ.
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਸੱਦੇ ’ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦਾ ਪੁਤਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰੇ ਤੇ ਲੰਗੜੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਬਲਾਕ ਕਨਵੀਨਰ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ 24 ਅਕਤੂਬਰ 2022 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦੀਵਾਲੀ ਮੌਕੇ ਲਾਈਵ ਹੋ ਕੇ ਐਲਾਨ ਕੀਤਾ ਸੀ ਕਿ ਹੁਣ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ ਇਸ ਸਬੰਧੀ ਬਕਾਇਦਾ 18 ਨਵੰਬਰ 2022 ਨੂੰ ਅਧੂਰਾ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਅਤੇ ਕਿਹਾ ਸੀ ਕਿ ਇਸ ਦੀ ਐਸ.ਓ.ਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ ਤੇ ਮੁਲਾਜ਼ਮ ਦੀ ਪੰਜਵੀਂ ਦੀਵਾਲੀ ਵੀ ਫਿੱਕੀ ਰਹੀ ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਅਹਿਮ ਮੰਗ ਪੁਰਾਣੀ ਪੈਨਸ਼ਨ ਬਹਾਲੀ ਨੂੰ ਆਪਣੀਆਂ ਗਰੰਟੀਆਂ ਵਿਚ ਸ਼ਾਮਿਲ ਕੀਤਾ ਸੀ ਤੇ 2019 ਵਿਚ ਰਾਮ ਲੀਲਾ ਮੈਦਾਨ ਵਿਚ ਮੁਲਾਜ਼ਮਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਸੀ ਕਿ ਜਿੱਥੇ ਵੀ ਆਪ ਸਰਕਾਰ ਬਣੇਗੀ ਉੱਥੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਬੂਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ ਨਹੀਂ ਤਾਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਭਾਰੀ ਕੀਮਤ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਵਾ ਦੋ ਲੱਖ ਐਨ ਪੀ ਐਸ ਪੀੜ੍ਹਤ ਮੁਲਾਜ਼ਮਾਂ ਨੂੰ 29 ਨਵੰਬਰ ਨੂੰ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਸੁਨਾਮ ਵਿਖੇ ਕੋਠੀ ਦੇ ਘਿਰਾਓ ਦੇ ਐਕਸ਼ਨ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਬਲਵਿੰਦਰ ਟਾਕ, ਬ੍ਰਿਜ ਮੋਹਨ, ਮਨਜੀਤ ਸਿੰਘ, ਪਰਸ ਰਾਮ , ਰਿਸ਼ਵ ਦੇਵ, ਜਸਵੰਤ ਸਿੰਘ, ਪਰਮਜੀਤ ਸਿੰਘ, ਕਸ਼ਮੀਰ ਸਿੰਘ, ਸ਼ੀਸ਼ਪਾਲ ਚੌਹਾਨ, ਮੰਡਲ ਮੁਕੇਰੀਆਂ ਪੀ. ਐਸ. ਪੀ. ਸੀ. ਐਲ ਤੋਂ ਜਗਦੀਸ਼ ਸਿੰਘ, ਸਤਨਾਮ ਸਿੰਘ, ਵਿਨੇ ਧਰਵਾਲ, ਇੰਦਰਜੀਤ ਸਿੰਘ, ਸ਼ਾਮ ਲਾਲ, ਮਨਜੀਤ ਸਿੰਘ, ਸਰਬਜੀਤ ਸਿੰਘ, ਰਾਜੇਸ਼ ਕੁਮਾਰ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਸੁਰਿੰਦਰ ਸਿੰਘ, ਜਤਿੰਦਰ ਕੁਮਾਰ, ਸੁਰਿੰਦਰ ਕੁਮਾਰ ਸਤਪਾਲ ਡੀ. ਪੀ, ਤਰਸੇਮ ਸਿੰਘ, ਆਰਤੀ ਕੁਮਾਰੀ, ਬੰਦਨਾ ਕੌਸ਼ਲ, ਅਰਵਿੰਦ ਰਾਣਾ, ਗੁਰਮੁੱਖ ਸਿੰਘ, ਰਕੇਸ਼ ਸੰਗੋਤਰਾ ਆਦਿ ਹਾਜ਼ਰ ਸਨ।