19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਕਮੇਟੀ ’ਤੇ ਕੀਤੇ ਕਬਜ਼ੇ ਦਾ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ-ਸਿੰਗੜੀਵਾਲਾ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਸਮੇਂ ਚੋਣਾਂ 2011 ’ਚ ਹੋਈਆਂ ਸਨ ਅਤੇ ਉਸ ਚੁਣੇ ਹੋਏ ਹਾਊਸ ਦੀ ਮਿਆਦ 2015 ਵਿਚ ਖ਼ਤਮ ਹੋ ਗਈ ਸੀ ਪਰ ਬਾਅਦ ਵਿਚ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਕੇਂਦਰ ਨਾਲ ਮਿਲ ਕੇ ਸਿੱਖ ਭਾਵਨਾਵਾਂ ਨੂੰ ਕੁਚਲ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੇ ਜਬਰੀ ਕਬਜ਼ਾ ਕੀਤਾ ਹੋਇਆ ਹੈ ਜਿਸ ਦਾ 20 ਨਵੰਬਰ ਨੂੰ ਹੋਣ ਵਾਲੀ ਕਾਰਜਕਾਰਨੀ ਦੀ ਸਾਲਾਨਾ ਚੋਣ ਦਾ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ।

ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਸਮੇਂ ਚੋਣਾਂ 2011 ’ਚ ਹੋਈਆਂ ਸਨ ਅਤੇ ਉਸ ਚੁਣੇ ਹੋਏ ਹਾਊਸ ਦੀ ਮਿਆਦ 2015 ਵਿਚ ਖ਼ਤਮ ਹੋ ਗਈ ਸੀ ਪਰ ਬਾਅਦ ਵਿਚ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਕੇਂਦਰ ਨਾਲ ਮਿਲ ਕੇ ਸਿੱਖ ਭਾਵਨਾਵਾਂ ਨੂੰ ਕੁਚਲ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੇ ਜਬਰੀ ਕਬਜ਼ਾ ਕੀਤਾ ਹੋਇਆ ਹੈ ਜਿਸ ਦਾ 20 ਨਵੰਬਰ ਨੂੰ ਹੋਣ ਵਾਲੀ ਕਾਰਜਕਾਰਨੀ ਦੀ ਸਾਲਾਨਾ ਚੋਣ ਦਾ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ 15 ਸਾਲਾਂ ਤੋਂ ਨਾ ਕਰਵਾ ਕੇ ਸਿੱਖ ਕੌਮ ਦੀ ਜਮਹੂਰੀਅਤ ਨੂੰ ਭੰਗ ਕੀਤਾ ਹੋਇਆ ਹੈ ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸਾਲ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਡਾ ਇਕੱਠ ਕਰਕੇ ਸਖ਼ਤੀ ਨਾਲ ਵਿਰੋਧ ਪ੍ਰਗਟ ਕੀਤਾ ਜਾਂਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਡਾ. ਸਾਹੀ ਨੇ ਬਾਬਾ ਲਾਲ ਦਿਆਲ ਮੰਦਰ ਮੱਥਾ ਟੇਕਿਆ ਅਗਲੀ ਖ਼ਬਰ ਫ਼ਤਿਹ ਅਕੈਡਮੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।