ਵਿਧਾਇਕ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਲਈ 2 ਲੱਖ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ
ਦਸੂਹਾ, 18 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ ਕੀਤਾ ਗਿਆ। ਇਸ ਗਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਰਾਹ ਪੱਧਰਾ ਹੋਵੇਗਾ।
ਅਜੀਤ ਡੈਸਕ
19-11-2026