ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕਾਂਸ਼ੀ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਿਆ
ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ ਤੋਂ ਆਰੰਭ ਹੋ ਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਗੁਰੂ ਘਰ ਪਹੁੰਚੇ, ਸਤਿਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਗੁਰਦੇਵ ਸਿੰਘ ਲੁਧਿਆਣਾ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ, ਇਹ ਨਗਰ ਕੀਰਤਨ 11 ਨਵੰਬਰ ਤੋਂ ਕਾਂਸ਼ੀ ਵਾਰਾਨਸੀ ਤੋਂ ਆਰੰਭ ਹੋਇਆ ਸੀ । ਵੱਖ-ਵੱਖ ਸੂਬਿਆਂ, ਪਿੰਡਾਂ ਸ਼ਹਿਰਾਂ ਤੋਂ ਹੁੰਦੇ ਹੋਇਆਂ ਇਹ ਨਗਰ ਕੀਰਤਨ ਤਪ ਅਸਥਾਨ ਸ੍ਰੀ ਖਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ, ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਬੀਣੇਵਾਲ, 18 ਨਵੰਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ ਤੋਂ ਆਰੰਭ ਹੋ ਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਗੁਰੂ ਘਰ ਪਹੁੰਚੇ, ਸਤਿਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਗੁਰਦੇਵ ਸਿੰਘ ਲੁਧਿਆਣਾ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ, ਇਹ ਨਗਰ ਕੀਰਤਨ 11 ਨਵੰਬਰ ਤੋਂ ਕਾਂਸ਼ੀ ਵਾਰਾਨਸੀ ਤੋਂ ਆਰੰਭ ਹੋਇਆ ਸੀ । ਵੱਖ-ਵੱਖ ਸੂਬਿਆਂ, ਪਿੰਡਾਂ ਸ਼ਹਿਰਾਂ ਤੋਂ ਹੁੰਦੇ ਹੋਇਆਂ ਇਹ ਨਗਰ ਕੀਰਤਨ ਤਪ ਅਸਥਾਨ ਸ੍ਰੀ ਖਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ, ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਕੇਵਲ ਸਿੰਘ ਵਲੋਂ ਸੰਗਤਾਂ ਨੂੰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਕੀਤਾ, ਬਾਬਾ ਨਰੇਸ਼ ਸਿੰਘ ਵਲੋਂ ਸੰਗਤਾਂ ਨੂੰ ਕਾਰ ਸੇਵਾ ਸੰਬੰਧੀ ਬੇਨਤੀਆਂ ਕੀਤੀਆਂ, ਬਾਬਾ ਸੁਖਦੇਵ ਸਿੰਘ ਵਲੋਂ ਆਈ ਹੋਈ ਸੰਗਤ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਮੌਕੇ ਸੰਤ ਬਾਬਾ ਇੰਦਰਜੀਤ ਸਿੰਘ ਕਾਨਪੁਰ ਵਾਲੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨ ਲਈ ਪਹੁੰਚੇ, ਸੰਗਤਾਂ ਵਲੋਂ ਗੁਰੂ ਘਰ ਦੀਆਂ ਚੱਲ ਰਹੀਆਂ ਕਾਰ ਸੇਵਾਵਾਂ ਲਈ ਯੋਗਦਾਨ ਪਾਇਆ। ਇਸ ਮੌਕੇ ਬਾਬਾ ਸੁਖਦੇਵ ਸਿੰਘ, ਸਤਪਾਲ ਸਿੰਘ, ਸੇਵਾਦਾਰ ਵਿਸ਼ਾਲ ਸਿੰਘ, ਸਾਹਿਲ ਕੁਮਾਰ, ਗੁਰਮੁਖ ਸਿੰਘ, ਸਤੀਸ਼ ਸਿੰਘ, ਹਰਮਨ ਸਿੰਘ, ਗਗਨਦੀਪ ਸਿੰਘ, ਮਿਸਤਰੀ ਜਸਪਾਲ ਸਿੰਘ ਹਾਜ਼ਰ ਸਨ।