19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵੱਖ-ਵੱਖ ਸੜਕ ਹਾਦਸਿਆਂ ’ਚ 3 ਨੌਜਵਾਨਾਂ ਦੀ ਮੌਤ, 3 ਜ਼ਖਮੀ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਇਲਾਕੇ ’ਚ ਹੋਏ ਵੱਖ-ਵੱਖ ਸੜਕ ਹਾਦਸਿਆਂ ’ਚ ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਨੰਦਾਚੌਰ ਦੇ ਵਾਸੀ ਸਤਵੰਤ ਸਿੰਘ ਨੇ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਸਾਹਿਬਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ਼ ਗੌਰਵ ਪੁੱਤਰ ਕੁਲਦੀਪ ਸਿੰਘ ਵਾਸੀ ਨੰਦਾਚੌਰ ਤੇ ਗੁਰਸ਼ਰਨ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਯੁਵਰਾਜ ਸਿੰਘ ਉਨ੍ਹਾਂ ਦੇ ਨਾਲ ਆਪਣੇ ਆਪਣੇ ਵਾਹਨਾਂ ’ਤੇ ਮਾਤਾ ਬਗਲਾਮੁਖੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਅਜੀਤ ਡੈਸਕ 20-11-2026
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਇਲਾਕੇ ’ਚ ਹੋਏ ਵੱਖ-ਵੱਖ ਸੜਕ ਹਾਦਸਿਆਂ ’ਚ ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਨੰਦਾਚੌਰ ਦੇ ਵਾਸੀ ਸਤਵੰਤ ਸਿੰਘ ਨੇ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਸਾਹਿਬਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ਼ ਗੌਰਵ ਪੁੱਤਰ ਕੁਲਦੀਪ ਸਿੰਘ ਵਾਸੀ ਨੰਦਾਚੌਰ ਤੇ ਗੁਰਸ਼ਰਨ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਯੁਵਰਾਜ ਸਿੰਘ ਉਨ੍ਹਾਂ ਦੇ ਨਾਲ ਆਪਣੇ ਆਪਣੇ ਵਾਹਨਾਂ ’ਤੇ ਮਾਤਾ ਬਗਲਾਮੁਖੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਉਸਦੇ ਦੱਸਿਆ ਕਿ ਜਦੋਂ ਉਹ ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਸਥਿਤ ਪਿੰਡ ਪੰਡੋਰੀ ਖਜੂਰ ਦੇ ਕੋਲ ਸਕੂਲ ਦੇ ਨਜ਼ਦੀਕ ਪਹੁੰਚੇ ਤਾਂ ਉੱਥੋਂ ਲੰਘ ਰਹੀ ਇਕ ਕਾਰ ਦੇ ਚਾਲਕ ਨੂੰ ਚਾਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਉਸਨੇ ਦੱਸਿਆ ਕਿ ਉਕਤ ਹਾਦਸੇ ’ਚ ਗੁਰਸ਼ਰਨ ਸਿੰਘ ਤੇ ਜਜਯੁਵਰਾਜ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਜਦਕਿ 2 ਹੋਰ ਗੰਭੀਰ ਤੌਰ ’ਤੇ ਜ਼ਖਮੀ ਹਾਲਤ ’ਚ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਦੇ ਪਿੰਡ ਰਣੀਆਂ ਦੇ ਵਾਸੀ ਕੁਲਵੰਤ ਸਿੰਘ ਨੇ ਬੁੱਲ੍ਹੋਵਾਲ ਦੀ ਪੁਲਿਸ ਨੂੰ ਦੱਸਿਆ ਕਿ ਉਸਦਾ ਭਰਾ ਜੁਗਰਾਜ ਸਿੰਘ ਤੇ ਭੂਆ ਦਾ ਲੜਕਾ ਨਿਰਮਲ ਸਿੰਘ ਮੋਟਰਸਾਈਕਲ ’ਤੇ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਜਦੋਂ ਉਹ ਨਸਰਾਲਾ ਦੇ ਨਜ਼ਦੀਕ ਪਹੁੰਚੇ ਤਾਂ ਉੱਥੋਂ ਲੰਘ ਰਹੀ ਇਕ ਬੱਸ ਨੇ ਉਕਤ ਦੋਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਉਸਨੇ ਦੱਸਿਆ ਕਿ ਉਕਤ ਹਾਦਸੇ ’ਚ ਉਸਦੇ ਭਰਾ ਯੁਗਰਾਜ ਦੀ ਮੌਤ ਹੋ ਗਈ ਜਦਕਿ ਨਿਰਮਲ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ’ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦੋਵੇਂ ਮਾਮਲੇ ਦਰਜ ਕਰ ਲਏ ਹਨ।
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 23 ਨੂੰ ਅਗਲੀ ਖ਼ਬਰ ਨਿਗਮ ਦੀ ਹੱਦ ’ਚ ਰਹਿਣ ਵਾਲੇ 30 ਤੱਕ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ’ਚ ਭਾਗ ਲੈਣ - ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।