ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲਿਆਂ ’ਚ ਓਹੜਪੁਰ ਸਕੂਲ ਦੀ ਝੰਡੀ
ਟਾਂਡਾ ਉੜਮੁੜ, 19 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ‘ਸਿੱਖਿਆ ਕ੍ਰਾਂਤੀ- ਅਭਿਆਨ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਮੈਡਮ ਹਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ਿਆਨ ਚੱਬੇਵਾਲ ਵਿਖ਼ੇ ਕਰਵਾਏ ਗਏ ਜਿਸ ਵਿੱਚ ਬਲਾਕ ਪੱਧਰ ਤੇ ਪਹਿਲੇ ਨੰਬਰ ’ਤੇ ਆਉਣ ਵਾਲੀਆ ਟੀਮਾਂ ਨੇ ਭਾਗ ਲਿਆ। ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਬਲਾਕ ਟਾਂਡਾ -1 ਦੇ ਛੇਵੀਂ ਜਮਾਤ ਦੇ ਵਿਦਿਆਰਥੀ ਸੌਰਵ ਯਾਦਵ ਜੋ ਕਿ ਬਲਾਕ ਪੱਧਰ ਦਾ ਜੇਤੂ ਵਿਦਿਆਰਥੀ ਸੀ ਨੇ ਭਾਗ ਲਿਆ ਅਤੇ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕੀਤਾ।
ਅਜੀਤ ਡੈਸਕ
20-11-2026