19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਡ: ਸਿੱਧੂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 20-11-2026
ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਲੋਕ ਹਿੱਤਾਂ ਦੇ ਮੁੱਦਿਆਂ ’ਤੇ ਡਿਪਟੀ ਕਮਿਸ਼ਨਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹਰ ਜ਼ਿੰਮੇਵਾਰ ਨੁਮਾਇੰਦੇ ਦੀ ਪਹਿਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮੇਂ-ਸਮੇਂ ‘ਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਂਦੇ ਰਹਿਣਗੇ, ਤਾਂ ਜੋ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਯੋਗ ਹੱਲ ਹੋ ਸਕੇ। ਇਸ ਮੌਕੇ ਉਨ੍ਹਾਂ ਉਮੀਦ ਜਿਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਂਦਾ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਨਵਦੀਪ ਸਿੰਘ ਵਿਰਕ, ਇੰਦਰਪਾਲ ਸਿੰਘ ਸੰਧੂ, ਡਾ: ਸੁਖਦੇਵ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦਸੂਹਾ ਵਿਖੇ ‘ਸਮਰਸਤਾ ਸੰਕਲਪ ਯਾਤਰਾ’ ਦਾ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਕੈਂਬਰਿਜ ਅਰਥ ਸਕੂਲ ਵਿਚ ਸਾਲਾਨਾ ਸਪੋਰਟਸ ਕਾਰਨੀਵਾਲ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।