19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੁੱਕੜਾਂ, ਗੜ੍ਹਸ਼ੰਕਰ, ਖ਼ਾਲਸਾ ਕਾਲਜ ਗੜ੍ਹਸ਼ੰਕਰ ਤੇ ਫੁੱਟਬਾਲ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਏ ਜਾ ਰਹੇ 17ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੇ ਦੂਜੇ ਦਿਨ ਫੱਸਵੇਂ ਮੁਕਾਬਲੇ ਹੋਏ। ਇਸ ਦੌਰਾਨ ਜੀਂਦੋਵਾਲ ਤੇ ਕੁੱਕੜਾਂ ਦੀ ਟੀਮ ਦਰਮਿਆਨ ਹੋਏ ਮੁਕਾਬਲੇ ਦੌਰਾਨ ਕੁੱਕੜਾਂ ਦੀ ਟੀਮ 4-2 ਦੇ ਫਰਕ ਨਾਲ ਜੇਤੂ ਰਹੀ।

ਅਜੀਤ ਡੈਸਕ 20-11-2026
ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਏ ਜਾ ਰਹੇ 17ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੇ ਦੂਜੇ ਦਿਨ ਫੱਸਵੇਂ ਮੁਕਾਬਲੇ ਹੋਏ। ਇਸ ਦੌਰਾਨ ਜੀਂਦੋਵਾਲ ਤੇ ਕੁੱਕੜਾਂ ਦੀ ਟੀਮ ਦਰਮਿਆਨ ਹੋਏ ਮੁਕਾਬਲੇ ਦੌਰਾਨ ਕੁੱਕੜਾਂ ਦੀ ਟੀਮ 4-2 ਦੇ ਫਰਕ ਨਾਲ ਜੇਤੂ ਰਹੀ। ਗੜ੍ਹਸ਼ੰਕਰ ਤੇ ਰੁੜਕੀਖਾਸ ਦਰਮਿਆਨ ਹੋਏ ਮੁਕਾਬਲੇ ਵਿਚ ਗੜ੍ਹਸ਼ੰਕਰ ਦੀ ਟੀਮ 4-1 ਦੇ ਫਰਕ ਨਾਲ ਜੇਤੂ ਰਹੀ। ਇਸੇ ਤਰ੍ਹਾਂ ਖ਼ਾਲਸਾ ਕਾਲਜ ਗੜ੍ਹਸ਼ੰਕਰ ਅਤੇ ਫੁੱਟਬਾਲ ਅਕੈਡਮੀ ਬੱਡੋਂ ਦਰਮਿਆਨ ਹੋਏ ਮੁਕਾਬਲੇ ਵਿਚ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਟੀਮ 4-0 ਨਾਲ ਜੇਤੂ ਰਹੀ। ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਸ੍ਰੀ ਅਨੰਦਪੁਰ ਸਾਹਿਬ ਫੁੱਟਬਾਲ ਕਲੱਬ ਦਰਮਿਆਨ ਹੋਏ ਮੁਕਾਬਲੇ ਵਿਚ ਸ੍ਰੀ ਅਨੰਦਪੁਰ ਸਾਹਿਬ ਫੁੱਟਬਾਲ ਕਲੱਬ ਪੈਨਲਟੀ ਸ਼ੂਟ ਆਊਟ ਰਾਹੀਂ 6-4 ਦੇ ਫਰਕ ਨਾਲ ਜੇਤੂ ਰਹੀ। ਟੂਰਨਾਮੈਂਟ ਦੌਰਾਨ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸ਼ਿਰਕਤ ਕਰਦਿਆਂ ਮੈਚ ਸ਼ੁਰੂ ਕਰਵਾਇਆ। ਇਸ ਦੌਰਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਇਸ ਖੇਡ ਪ੍ਰੋਗਰਾਮ ਤੋਂ ਸੇਧ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਰਾਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੌਂਸਲ, ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ, ਸ਼ਵਿੰਦਰਜੀਤ ਸਿੰਘ ਬੈਂਸ, ਤੀਰਥ ਸਿੰਘ ਰੱਤੂ ਕੈਨੇਡਾ, ਹਰਪ੍ਰੀਤ ਸਿੰਘ ਵਾਲੀਆ, ਹਰਜੀਤ ਸਿੰਘ ਭਾਤਪੁਰ, ਦਰਸ਼ਨ ਸਿੰਘ ਮੱਟੂ, ਰੌਸ਼ਨਜੀਤ ਸਿੰਘ ਪਨਾਮ, ਯੋਗਰਾਜ ਗੰਭੀਰ, ਸ਼ਲਿੰਦਰ ਸਿੰਘ ਰਾਣਾ, ਮਹਿੰਦਰ ਪਾਲ ਸਿੰਘ, ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ, ਸਤਨਾਮ ਸਿੰਘ ਪਾਰੋਵਾਲ, ਕਮਲਜੀਤ ਬੈਂਸ, ਸੁਨੀਲ ਗੋਲਡੀ, ਰਜਿੰਦਰ ਛਾਬਲਾ, ਰਮਨ ਬੰਗਾ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਨੰਗਲ ਬਿਹਾਲਾਂ ਵਿਖੇ ਕਰਵਾਏ ਸਨਮਾਨ ਸਮਾਗਮ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਅਕਾਲ ਅਕੈਡਮੀ ਖੇੜਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।