21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਕਾਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ ’ਚ ਜਿੱਤ ਦਰਜ ਕੀਤੀ

ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਬਲਾਕ ਪੱਧਰੀ ਸਾਇੰਸ ਮੁਕਾਬਲੇ ਜੋ ਸਰਕਾਰੀ ਸਕੂਲ ਮਨੋਹਤਾ ਵਿਖੇ ਕਰਵਾਏ ਗਏ ਸਨ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਡੀ. ਡੀ.

ਅਜੀਤ ਡੈਸਕ 21-11-2026
ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਬਲਾਕ ਪੱਧਰੀ ਸਾਇੰਸ ਮੁਕਾਬਲੇ ਜੋ ਸਰਕਾਰੀ ਸਕੂਲ ਮਨੋਹਤਾ ਵਿਖੇ ਕਰਵਾਏ ਗਏ ਸਨ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਡੀ. ਡੀ. ਓ. ਪ੍ਰਿੰਸੀਪਲ ਰਾਕੇਸ਼ ਕੁਮਾਰ ਦੇ ਹੁਕਮਾਂ ਅਨੁਸਾਰ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ (ਪੰਜਾਬੀ) ਨੇ ਦੱਸਿਆ ਇਸ ਬਲਾਕ ਪੱਧਰ ਦੇ ਮੁਕਾਬਲੇ ਦੌਰਾਨ ਥੀਮ ਆਰਟ ਇੰਟੇਗਰੇਟਿਡ ਲਰਨਿੰਗ’ ਵਿਚ ਸਕੂਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ ਪਹਿਲਾ ਸਥਾਨ ਤੇ ਹਰਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਕਲਾਸ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਜਿਨ੍ਹਾਂ ਦਾ ਥੀਮ ‘ਭਾਰਤੀ ਜੀਵਨ ਦਾ ਅਤੀਤ,ਵਰਤਮਾਨ ਅਤੇ ਭਵਿੱਖ’ ਨਾਲ ਸਬੰਧੀ ਵਿਸੇ ਵਿਚ ਸਿਮਰਜੀਤ ਸਿੰਘ ਨੇ ਪਹਿਲਾ ਸਥਾਨ, ਮੋਹਨੀ ਨੇ ਦੂਜਾ ਅਤੇ ਰਣਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਦੇ ਗਾਈਡ ਅਧਿਆਪਕਾ ਰਮਨਦੀਪ ਕੌਰ ਅਤੇ ਸੁਮਨਦੀਪ ਕੌਰ ਜਿਨ੍ਹਾਂ ਨੇ ਇਨ੍ਹਾਂ ਬੱਚਿਆਂ ਨੂੰ ਤਿਆਰੀ ਕਰਵਾਈ ਸੰਬੰਧੀ ਬੱਚਿਆਂ ਨੂੰ ਅਤੇ ਗਾਈਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਿਨੇਸ਼ ਠਾਕੁਰ, ਇੰਦਰਜੀਤ, ਉਮੇਸ਼ ਕੁਮਾਰ, ਜਗਵਿੰਦਰ ਸਿੰਘ, ਜਗਮੋਹਨ ਸਿੰਘ,ਸਪਨਾ ਸਲਾਰੀਆ, ਹਰਪਾਲ ਸਿੰਘ, ਅੰਮ੍ਰਿਤ ਜੋਤੀ, ਗੁਰਪ੍ਰੀਤ ਸਿੰਘ, ਅਨੁਰਾਗਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੈਂਬਰਿਜ ਅਰਥ ਸਕੂਲ ਵਿਖੇ ਸਾਲਾਨਾ ਸਪੋਰਟਸ ਕਾਰਨੀਵਲ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਧਾਮੀ ਦੇ ਪ੍ਰਧਾਨ ਬਣਨ ’ਤੇ ਪ੍ਰਿੰ. ਡਾ. ਰਣਜੀਤ ਸਿੰਘ ਅਤੇ ਸਟਾਫ਼ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।