21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੈਂਬਰਿਜ ਅਰਥ ਸਕੂਲ ਵਿਖੇ ਸਾਲਾਨਾ ਸਪੋਰਟਸ ਕਾਰਨੀਵਲ ਦਾ ਸ਼ਾਨਦਾਰ ਆਗਾਜ਼

ਟਾਂਡਾ ਉੜਮੁੜ, 20 ਨਵੰਬਰ (ਭਗਵਾਨ ਸਿੰਘ ਸੈਣੀ)-ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਸਕੂਲ ਦੇ ਸਾਲਾਨਾ ਸਪੋਰਟਸ ਕਾਰਨੀਵਲ ਦੀ ਸ਼ੁਰੂਆਤ ਅੱਜ ਬੜੇ ਉਤਸ਼ਾਹ, ਉਮੰਗ ਅਤੇ ਸ਼ਾਨੋ-ਸ਼ੌਕਤ ਨਾਲ ਹੋਈ। ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਖੇਡ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਅਥਲੈਟਿਕ ਕੋਚ ਕੁਲਵੰਤ ਸਿੰਘ ਅਤੇ ਬਾਸਕਟਬਾਲ ਕੋਚ ਬ੍ਰਿਜ ਮੋਹਨ ਸ਼ਰਮਾ ਵਲੋਂ ਕੀਤਾ ਗਿਆ।

ਕੈਂਬਰਿਜ ਅਰਥ ਸਕੂਲ ਵਿਚ ਖੇਡ ਕਾਰਨੀਵਲ ਦਾ ਉਦਘਾਟਨ ਕਰਦੇ ਹੋਏ ਕੁਲਵੰਤ ਸਿੰਘ ਅਤੇ ਬ੍ਰਿਜ ਮੋਹਨ ਸ਼ਰਮਾ ਨਾਲ ਹਨ ਬਲਰਾਜ ਮਹਿੰਦਰੂ, ਪ੍ਰਿੰਸੀਪਲ ਸ਼ਿਵਾਲੀ ਅਤੇ ਹੋਰ। ਤਸਵੀਰ : ਭਗਵਾਨ ਸਿੰਘ ਸੈਣੀ 21-11-2026
ਟਾਂਡਾ ਉੜਮੁੜ, 20 ਨਵੰਬਰ (ਭਗਵਾਨ ਸਿੰਘ ਸੈਣੀ)-ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਸਕੂਲ ਦੇ ਸਾਲਾਨਾ ਸਪੋਰਟਸ ਕਾਰਨੀਵਲ ਦੀ ਸ਼ੁਰੂਆਤ ਅੱਜ ਬੜੇ ਉਤਸ਼ਾਹ, ਉਮੰਗ ਅਤੇ ਸ਼ਾਨੋ-ਸ਼ੌਕਤ ਨਾਲ ਹੋਈ। ਸਕੂਲ ਦੇ ਚੇਅਰਮੈਨ ਬਲਰਾਜ ਮਹਿੰਦਰੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਖੇਡ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਅਥਲੈਟਿਕ ਕੋਚ ਕੁਲਵੰਤ ਸਿੰਘ ਅਤੇ ਬਾਸਕਟਬਾਲ ਕੋਚ ਬ੍ਰਿਜ ਮੋਹਨ ਸ਼ਰਮਾ ਵਲੋਂ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਪੋਰਟਸ ਕਾਰਨੀਵਲ ਦੇ ਆਗਾਜ਼ ਮੌਕੇ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਅਤੇ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ, ਫੁਰਤੀ ਅਤੇ ਸਰੀਰਕ ਸਮਰੱਥਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਸ਼ੇਸ਼ ਤੌਰ ’ਤੇ ਕੇ.ਜੀ. ਪਹਿਲੀ ਅਤੇ ਕੇ.ਜੀ. ਦੂਜੀ ਜਮਾਤ ਦੇ ਬੱਚਿਆਂ ਨੇ ਰੇਸ ਅਤੇ ਹਰਡਲ ਰੇਸ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਰਾਹੀਂ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਟੀਮ ਭਾਵਨਾ ਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਪੋਰਟਸ ਕਾਰਨੀਵਲ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਉਨ੍ਹਾਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ। ਸਪੋਰਟਸ ਕਾਰਨੀਵਲ ਦੇ ਸਫਲ ਆਯੋਜਨ ਲਈ ਅਧਿਆਪਕਾ ਤਮੰਨਾ, ਰਾਧਾ, ਅਮਨ, ਖੇਡ ਅਧਿਆਪਕਾ ਅਮਨਦੀਪ, ਪਰਵਿੰਦਰ ਸਿੰਘ, ਰੇਣੂ, ਵੰਦਨਾ, ਪੂਜਾ ਅਤੇ ਸੁਰਿੰਦਰ ਨੇ ਅਹਿਮ ਭੂਮਿਕਾ ਨਿਭਾਈ, ਜਦਕਿ ਕੋਆਰਡੀਨੇਟਰ ਅਨੂ, ਕੁਲਵਿੰਦਰ ਵਲੋਂ ਸਮੁੱਚੇ ਪ੍ਰਬੰਧਾਂ ਵਿਚ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਸਕੂਲ ਦੀ ਸਰਪ੍ਰਸਤ ਪ੍ਰਭਾ ਰਾਣੀ, ਚੇਅਰਮੈਨ ਬਲਰਾਜ ਮਹਿੰਦਰੂ, ਪ੍ਰੈਜ਼ੀਡੈਂਟ ਪੂਜਾ ਓਹਰੀ, ਡਾਇਰੈਕਟਰ ਕੁਲਜੀਤ ਕੌਰ ਅਤੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਸਮੇਤ ਸਮੂਹ ਅਧਿਆਪਕ ਅਤੇ ਸਕੂਲ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ। ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਨਤੀ... ਅਗਲੀ ਖ਼ਬਰ ਸਰਕਾਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ ’ਚ ਜਿੱਤ ਦਰਜ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।