21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਲੰਧਰ ਸਹੋਦਿਆ ਅੰਤਰ-ਸਕੂਲ ‘ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ’ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਡੀਨ ਡਾ. ਸਿਮਰਜੀਤ ਕੌਰ ਗਿੱਲ ਤੇ ਹੋਰ। ਵੁੱਡਲੈਂਡ ਓਵਰਸੀਜ਼ ਸਕੂਲ, ਜਲੰਧਰ ਸਹੋਦਿਆ ਅੰਤਰ-ਸਕੂਲ ‘ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ’ ਮੁਕਾਬਲੇ ’ਚ ਅੱਵਲ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੇ ਲਾ ਬਲੌਸਮ ਸਕੂਲ ਜਲੰਧਰ ਵਿਖੇ ਹੋਏ ਜਲੰਧਰ ਸਹੋਦਿਆ ਅੰਤਰ-ਸਕੂਲ ‘ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ’ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਦਾ ਵਿਸ਼ਾ ‘ਭਾਰਤ-2047: ਇਕ ਵਿਕਸਤ ਰਾਸ਼ਟਰ ਲਈ ਦ੍ਰਿਸ਼ਟੀਕੋਣ’ ਸੀ।

ਅਜੀਤ ਡੈਸਕ 21-11-2026
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੇ ਲਾ ਬਲੌਸਮ ਸਕੂਲ ਜਲੰਧਰ ਵਿਖੇ ਹੋਏ ਜਲੰਧਰ ਸਹੋਦਿਆ ਅੰਤਰ-ਸਕੂਲ ‘ਪਾਵਰ ਪੁਆਇੰਟ ਪ੍ਰੈਜ਼ੈਂਟੇਸ਼ਨ’ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਦਾ ਵਿਸ਼ਾ ‘ਭਾਰਤ-2047: ਇਕ ਵਿਕਸਤ ਰਾਸ਼ਟਰ ਲਈ ਦ੍ਰਿਸ਼ਟੀਕੋਣ’ ਸੀ। ਸਮਾਗਮ ’ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਫਗਵਾੜਾ ਦੇ 23 ਸਕੂਲਾਂ ਨੇ ਹਿੱਸਾ ਲਿਆ। ਵੁੱਡਲੈਂਡ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਰਿਆਨ ਰਾਜ ਸਿੰਘ ਅਤੇ ਜ਼ੈਨਾ ਜੈਨ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਪਹਿਲਾ ਸਥਾਨ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਵੁੱਡਲੈਂਡ ਓਵਰਸੀਜ਼ ਸਕੂਲ ਦਾ ਆਧੁਨਿਕ ਅਤੇ ਬਹੁਪੱਖੀ ਬੁਨਿਆਦੀ ਢਾਂਚਾ ਪੜ੍ਹਾਈ, ਖੇਡਾਂ ਅਤੇ ਸਰੀਰਕ ਵਿਕਾਸ ‘ਤੇ ਬਰਾਬਰ ਜ਼ੋਰ ਦਿੰਦਾ ਹੈ। ਸਕੂਲ ਵਿਚ ਵਿਸ਼ਵ ਪੱਧਰੀ ਸਹੂਲਤਾਂ ਮੌਜੂਦ ਹਨ ਜੋ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਤਿਆਰ ਕੀਤੀਆਂ ਗਈਆਂ ਹਨ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਦੂਰ-ਅੰਦੇਸ਼ੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਨੂੰ ਅਰਥਪੂਰਨ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਨਾਲ ਉਹ ਆਪਣੀ ਅਸਲ ਸਮਰੱਥਾ ਨੂੰ ਪਹਿਚਾਣ ਸਕਣ, ਆਪਣੇ ਹੁਨਰ ਨੂੰ ਨਿਖਾਰ ਸਕਣ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣ। ਸਕੂਲ ਦਾ ਉਦੇਸ਼ ਸਿਰਫ਼ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਸਮਰੱਥਾਵਾਂ ਨੂੰ ਮਹੱਤਵਪੂਰਨ ਅਤੇ ਠੋਸ ਪ੍ਰਾਪਤੀਆਂ ਵਿਚ ਬਦਲਣਾ ਹੈ। ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੀਨਤਾ, ਤਕਨੀਕੀ ਮੁਹਾਰਤ, ਆਤਮ-ਵਿਸ਼ਵਾਸ ਅਤੇ ਅਗਵਾਈ ਦੇ ਮਹੱਤਵ ‘ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਲਖਵਿੰਦਰ ਸਿੰਘ ਟਿੰਮੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਅਗਲੀ ਖ਼ਬਰ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ। ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਨਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।