ਲਖਵਿੰਦਰ ਸਿੰਘ ਟਿੰਮੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਟਿੰਮੀ ਹਾਜੀਪੁਰ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਸਿੰਘ ਲਗਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਇੰਦਰਜੀਤ ਸਿੰਘ ਕਾਹਲੋਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਵਰਿੰਦਰ ਸਿੰਘ ਲਗਵਾਲ ਨੇ ਕਿਹਾ ਕਿ ਲਖਵਿੰਦਰ ਸਿੰਘ ਟਿੰਮੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ।
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਟਿੰਮੀ ਹਾਜੀਪੁਰ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਸਿੰਘ ਲਗਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਇੰਦਰਜੀਤ ਸਿੰਘ ਕਾਹਲੋਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਵਰਿੰਦਰ ਸਿੰਘ ਲਗਵਾਲ ਨੇ ਕਿਹਾ ਕਿ ਲਖਵਿੰਦਰ ਸਿੰਘ ਟਿੰਮੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਇੱਕ ਮਿਹਨਤੀ ਅਤੇ ਵਫ਼ਾਦਾਰ ਆਗੂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ। ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਅਤੇ ਆਗੂਆਂ ਦਾ ਸਤਿਕਾਰ ਕਰਨ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਲਖਵਿੰਦਰ ਸਿੰਘ ਟਿੰਮੀ ਦੀ ਨਿਯੁਕਤੀ ਨਾਲ ਹਲਕਾ ਮੁਕੇਰੀਆਂ ਸਮੇਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਾਰਟੀ ਦੇ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਵੇਗਾ ਅਤੇ ਜਥੇਬੰਦਕ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਅੰਤ ਵਿਚ ਵਰਿੰਦਰ ਸਿੰਘ ਲਗਵਾਲ ਅਤੇ ਇੰਦਰਜੀਤ ਸਿੰਘ ਕਾਹਲੋਂ ਨੇ ਲਖਵਿੰਦਰ ਸਿੰਘ ਟਿੰਮੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗੁਰਜਿੰਦਰ ਸਿੰਘ ਚੱਕ ਸ਼ੇਰੀ ਪ੍ਰਧਾਨ, ਹਰਮਨਜੀਤ ਸਿੰਘ ਚੱਕ, ਆਸਾ ਸਿੰਘ ਕੋਲੀਆਂ, ਸੌਦਾਗਰ ਸਿੰਘ ਚਨੌਰ, ਜਸਵਿੰਦਰ ਸਿੰਘ ਬਿੱਟੂ, ਬਲਜੀਤ ਸਿੰਘ ਲੱਡੂ, ਬਲਬੀਰ ਸਿੰਘ ਬਿਸ਼ਨਪੁਰ ਸੁਰਿੰਦਰ ਸਿੰਘ ਮਹਿਤਪੁਰ, ਭੁਪਿੰਦਰ ਸਿੰਘ ਸੋਨਾ, ਰਣਜੀਤ ਸਿੰਘ ਮਨਜੀਤ ਸਿੰਘ ਫਫੜੇਵਾਲ, ਮਨਜੀਤ ਸਿੰਘ ਫਫੜੇਵਾਲ, ਸ਼ੇਰ ਸਿੰਘ ਚੱਕ, ਮਾਸਟਰ ਮਹਿੰਗਾ ਸਿੰਘ, ਬਲਜਿੰਦਰ ਕੌਰ, ਸਰਬਜੀਤ ਸਿੰਘ ਰੰਗਾ, ਜਸਬੀਰ ਸਿੰਘ ਚੱਕ ਤੇ ਹੋਰ ਹਾਜ਼ਰ ਸਨ।