20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

-17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ - ਰੈੱਡ ਆਰਮੀ, ਓਲਡ ਆਰਮੀ ਤੇ ਗੜ੍ਹਸ਼ੰਕਰ ਦੀ ਟੀਮ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਪੰਜ ਦਿਨਾਂ 17ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੇ ਚੌਥੇ ਦਿਨ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਅੰਡਰ-17 ਸਾਲ ਵਰਗ ਦੇ ਮੈਚ ’ਚ ਰੈੱਡ ਆਰਮੀ ਟੀਮ ਨੇ ਬਲਿਊ ਆਰਮੀ ਟੀਮ 1-0 ਦੇ ਫ਼ਰਕ ਨਾਲ ਹਰਾਇਆ।

ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਯਾਦਗਾਰੀ ਤਸਵੀਰ ’ਚ ਸਤਵਿੰਦਰਪਾਲ ਸਿੰਘ ਢੱਟ, ਅਮਰਜੀਤ ਸਿੰਘ ਪੁਰਖੋਵਾਲ, ਚੇਅਰਮੈਨ ਬਲਦੀਪ ਸਿੰਘ, ਐਡਵੋਕੇਟ ਜਸਵੀਰ ਸਿੰਘ ਰਾਏ ਤੇ ਹੋਰ। ਤਸਵੀਰ : ਧਾਲੀਵਾਲ 21-11-2026
ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਪੰਜ ਦਿਨਾਂ 17ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੇ ਚੌਥੇ ਦਿਨ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਅੰਡਰ-17 ਸਾਲ ਵਰਗ ਦੇ ਮੈਚ ’ਚ ਰੈੱਡ ਆਰਮੀ ਟੀਮ ਨੇ ਬਲਿਊ ਆਰਮੀ ਟੀਮ 1-0 ਦੇ ਫ਼ਰਕ ਨਾਲ ਹਰਾਇਆ। ਇਸੇ ਤਰ੍ਹਾਂ 40 ਸਾਲ ਵਰਗ ਕੈਟਾਗਰੀ ਵਿਚ ਓਲਡ ਆਰਮੀ ਦੀ ਟੀਮ ਨੇ ਰੁੜਕਾ ਕਲਾਂ ਨੂੰ 1-0 ਦੇ ਫ਼ਰਕ ਨਾਲ ਹਰਾਇਆ। ਪਿੰਡ ਪੱਧਰੀ ਫਾਈਨਲ ਮੁਕਾਬਲੇ ਵਿਚ ਗੜ੍ਹਸ਼ੰਕਰ ਦੀ ਟੀਮ ਨੇ ਸਿੰਬਲੀ ਨੂੰ ਪੈਨਲਟੀ ਕਿੱਕਾਂ ਰਾਹੀਂ 7-6 ਦੇ ਫ਼ਰਕ ਨਾਲ ਹਰਾਇਆ। ਮੁਕਾਬਲਿਆਂ ਦੌਰਾਨ ਸਤਵਿੰਦਰ ਪਾਲ ਸਿੰਘ ਢੱਟ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਅਮਰਜੀਤ ਸਿੰਘ ਪੁਰਖੋਵਾਲ ਡਾਇਰੈਕਟਰ ਸੈਂਟਰਲ ਕੋ-ਆਪ੍ਰੇਟਿਵ ਬੈਂਕ, ਬਲਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਵਿਕਰਮ ਸ਼ਰਮਾ ਚੇਅਰਮੈਨ ਹੁਸ਼ਿਆਰਪੁਰ ਸੈਂਟਰਲ ਕੋ-ਆਪ੍ਰੇਟਿਵ ਬੈਂਕ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ। ਉਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਟੂਰਨਾਮੈਂਟ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ। ਜੇਤੂ ਰਹੀਆਂ ਟੀਮਾਂ ਨੂੰ ਇਨਾਮਾਂ ਦੀ ਵੰਡ ਹਰਸ਼ ਬੈਂਸ ਭੱਜਲ ਅਤੇ ਪਿਯੂਸ਼ ਖੰਨਾ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਕੀਤੀ ਗਈ। ਇਸ ਮੌਕੇ ਗੁਰਲਾਲ ਸੈਲਾ, ਗੋਲਡੀ ਸਿੰਘ ਬੀਹੜਾ, ਪਰਮਜੀਤ ਸਿੰਘ, ਬਲਵੀਰ ਸਿੰਘ ਚੰਗਿਆੜਾ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ, ਸਤਨਾਮ ਸਿੰਘ ਪਾਰੋਵਾਲ, ਕਮਲਜੀਤ ਬੈਂਸ, ਪਰਮਵੀਰ ਸਿੰਘ ਰਾਏ, ਸੁਨੀਲ ਗੋਲਡੀ, ਰਜਿੰਦਰ ਛਾਬਲਾ, ਰਮਨ ਬੰਗਾ ਤੇ ਹੋਰ ਹਾਜ਼ਰ ਹੋਏ। ਟੂਰਨਾਮੈਂਟ ਦੇ ਆਖ਼ਰੀ ਦਿਨ 21 ਨਵੰਬਰ ਨੂੰ ਇੰਟਰ ਸਕੂਲ ਅਥਲੈਟਿਕ ਮੀਟ ਹੋਵੇਗੀ।
ਪਿਛਲੀ ਖ਼ਬਰ ਐਨ.ਡੀ.ਪੀ.ਐੱਸ. ਐਕਟ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖ਼ਾਲਸਾ ਕਾਲਜ ਦੀ ਕਬੱਡੀ ਤੇ ਕ੍ਰਿਕਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ’ਚ ਜਿੱਤੇ ਸੋਨ ਤਮਗ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।