22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਧਾਮੀ ਦਾ ਪ੍ਰਧਾਨ ਬਣਨ ’ਤੇ ਕੱਲਰ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਵਲੋਂ ਸਨਮਾਨ

ਹਰਿਆਣਾ, 21 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਦੇ ਸਾਬਕਾ ਪ੍ਰਿੰਸੀਪਲ ਹਰਜਿੰਦਰ ਸਿੰਘ ਅਤੇ ਪ੍ਰਿੰਸੀਪਲ ਰੀਟਾ ਸੈਣੀ, ਸਕੂਲ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣਨ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਪ੍ਰਿੰਸੀਪਲ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਡ: ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ਤੇ ਬਾਖ਼ੂਬੀ ਸੇਵਾ ਨਿਭਾਉਂਦਿਆਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਰੋਲ ਨਿਭਾਇਆ ਹੈ।

ਅਜੀਤ ਡੈਸਕ 22-11-2026
ਹਰਿਆਣਾ, 21 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਦੇ ਸਾਬਕਾ ਪ੍ਰਿੰਸੀਪਲ ਹਰਜਿੰਦਰ ਸਿੰਘ ਅਤੇ ਪ੍ਰਿੰਸੀਪਲ ਰੀਟਾ ਸੈਣੀ, ਸਕੂਲ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣਨ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਪ੍ਰਿੰਸੀਪਲ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਡ: ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਤੋਂ ਇਲਾਵਾ ਵੱਖ-ਵੱਖ ਅਹੁਦਿਆਂ ਤੇ ਬਾਖ਼ੂਬੀ ਸੇਵਾ ਨਿਭਾਉਂਦਿਆਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਰੋਲ ਨਿਭਾਇਆ ਹੈ। ਇਸ ਮੌਕੇ ਸਾਬਕਾ ਪ੍ਰਿੰਸੀਪਲ ਹਰਜਿੰਦਰ ਸਿੰਘ, ਸੰਦੀਪ ਸਿੰਘ ਸੀਕਰੀ, ਜਤਿੰਦਰ ਸਿੰਘ ਲਾਲੀ ਬਾਜਵਾ, ਮਨਦੀਪ ਕੌਰ ਅਤੇ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ’ਚ ਸਵੱਛ ਭਾਰਤ ਕਲਾ ਮੁਕਾਬਲੇ ’ਚ 15 ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਲੀਲ੍ਹਾ ਮੇਲੇ ਸੰਬੰਧੀ ਰੱਥ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।