ਐਡ. ਧਾਮੀ ਦੇ ਪ੍ਰਧਾਨ ਬਣਨ ’ਤੇ ਪ੍ਰਿੰਸੀਪਲ ਅਤੇ ਸਟਾਫ਼ ਨੇ ਦਿੱਤੀ ਵਧਾਈ
ਮਾਹਿਲਪੁਰ, 21 ਨਵੰਬਰ (ਰਜਿੰਦਰ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੇ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਵਧਾਈ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਲਾਕੇ ਦਾ ਮਾਣ ਸਰਦਾਰ ਹਰਜਿੰਦਰ ਸਿੰਘ ਧਾਮੀ ਪੜ੍ਹੇ-ਲਿਖੇ ਸੂਝਵਾਨ ਅਤੇ ਬੇਦਾਗ਼ ਸ਼ਖ਼ਸੀਅਤ ਦੇ ਮਾਲਕ ਹਨ ਤੇ ਜਿਸ ਤਰ੍ਹਾਂ ਉਨ੍ਹਾਂ ਨੇ ਆਪਣਾ ਕੰਮ ਪਹਿਲਾਂ ਬਾਖ਼ੂਬੀ ਨਿਭਾਇਆ ਹੈ ਭਵਿੱਖ ਵਿਚ ਵੀ ਸਾਡੀਆਂ ਸ਼ੁੱਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ।
ਅਜੀਤ ਡੈਸਕ
22-11-2026