22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖ ਪੰਥ ’ਚ ਖ਼ੁਸ਼ੀ ਦੀ ਲਹਿਰ-ਐਡ: ਘੁੰਮਣ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਐਡ: ਪੀ. ਐਸ.

ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਾਬਕਾ ਪ੍ਰਧਾਨ ਐਡ: ਪੀ.ਐਸ. ਘੁੰਮਣ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਸਮੁੱਚੇ ਸਿੱਖ ਪੰਥ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਸੇਵਾ ਭਾਵਨਾ ਵਾਲੇ ਵਿਅਕਤੀ ਹਨ ਜਿਨ੍ਹਾਂ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ‘ਚ ਵੱਖ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਆਪਣੇ ਪ੍ਰਧਾਨਗੀ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ‘ਚ ਅਨੇਕਾਂ ਸੁਧਾਰ ਕੀਤੇ ਅਤੇ ਆਉਣ ਵਾਲੇ ਸਮੇਂ ‘ਚ ਵੀ ਉਹ ਪਹਿਲਾਂ ਵਾਂਗ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼-ਮੈਨੇਜਰ ਮਲੂਕ ਸਿੰਘ ਨਰਵਾਲ ਅਗਲੀ ਖ਼ਬਰ ਅੱਡਾ ਝੁੰਗੀਆਂ ’ਚ ਦਿਨੋ-ਦਿਨ ਵਧਦੀ ਜਾ ਰਹੀ ਹੈ ਟ੍ਰੈਫਿਕ ਸਮੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।