21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੇ.ਵੀ.ਕੇ ਬਾਹੋਵਾਲ ਨੇ ਸਕੂਲ ’ਚ ਪਰਾਲੀ ਸੰਭਾਲਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਮਾਹਿਲਪੁਰ, 21 ਨਵੰਬਰ (ਰਜਿੰਦਰ ਸਿੰਘ)-ਪਰਾਲੀ ਪ੍ਰਬੰਧਨ ਤੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਹਿਲਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ.

ਅਜੀਤ ਡੈਸਕ 22-11-2026
ਮਾਹਿਲਪੁਰ, 21 ਨਵੰਬਰ (ਰਜਿੰਦਰ ਸਿੰਘ)-ਪਰਾਲੀ ਪ੍ਰਬੰਧਨ ਤੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਚਲਾਈ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਹਿਲਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਮਨਿੰਦਰ ਸਿੰਘ ਬੌਸ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਨ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ਤੇ ਬੁਰੇ ਪ੍ਰਭਾਵ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਅੰਤ ਵਿਚ ਪ੍ਰਿੰ. ਸਤਿੰਦਰਦੀਪ ਕੌਰ ਢਿੱਲੋਂ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਮੈਡਮ ਸੁਨੀਤਾ, ਜਤਿੰਦਰ ਸਿੰਘ, ਸ਼ੈਲੀ ਸੈਨੀ, ਦੇਵ ਰਾਜ ਸਮੇਤ ਸਕੂਲ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੰਦਨ ’ਚ ਰਾਤਰੀ ਦੇ ਦੀਵਾਨ ਸਜਾਏ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਵਿਸ਼ੇਸ਼ ਬੱਚਿਆਂ ਨੇ ਖੇਡ ਮੁਕਾਬਲਿਆਂ ’ਚ ਦਿਖਾਈ ਆਪਣੀ ਕਾਬਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।