23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜਵਾਹਰ ਨਵੋਦਿਆ ਵਿਦਿਆਲਿਆ ’ਚ ਸਾਬਕਾ ਵਿਦਿਆਰਥੀਆਂ ਦਾ ਮਿਲਣ ਸਮਾਗਮ 6 ਨੂੰ

ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਪੀ. ਐੱਮ.

ਅਜੀਤ ਡੈਸਕ 23-11-2026
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਪੀ.ਐੱਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਸਾਬਕਾ ਵਿਦਿਆਰਥੀਆਂ ਦਾ ਮਿਲਣ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਿਦਿਆਲਿਆ ਦੀ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਇਹ ਸਮਾਗਮ 6 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਵਿਦਿਆਲਿਆ ਦੇ ਕੈਂਪਸ ‘ਚ ਕਰਵਾਇਆ ਜਾਵੇਗਾ। ਇਸ ਵਿਸ਼ੇਸ਼ ਮੌਕੇ ‘ਤੇ ਸਾਬਕਾ ਵਿਦਿਆਰਥੀਆਂ ਨੂੰ ਇਕੱਠੇ ਹੋਣ ਅਤੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨ ਦਾ ਸੁਨਹਿਰੀ ਮੌਕਾ ਮਿਲੇਗਾ। ਇਸ ਸਮਾਰੋਹ ਦੌਰਾਨ ਵੱਖ-ਵੱਖ ਗਤੀਵਿਧੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਆਪਸੀ ਵਿਚਾਰ-ਵਟਾਂਦਰੇ ਤੇ ਸੰਪਰਕ ਸਥਾਪਿਤ ਕਰਨ ਲਈ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ’ਚ ਪਲੇਸਮੈਂਟ ਕੈਂਪ ਲਗਾਇਆ ਅਗਲੀ ਖ਼ਬਰ ਸੜਕ ਕਿਨਾਰੇ ਹੱਥ-ਪੈਰ ਬੰਨ੍ਹੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।