23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ’ਤੇ ਰਸੂਲਪੁਰ ਵਲੋਂ ਵਧਾਈ

ਟਾਂਡਾ ਉੜਮੁੜ, 22 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਕੌਮੀ ਜਨਰਲ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਸਰਬਸੰਮਤੀ ਨਾਲ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਤਜਰਬੇ ਤੇ ਸਿੱਖ ਸੰਸਥਾਵਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਾਮਾਨ ਕਰਦੇ ਹੋਏ ਅਰਵਿੰਦਰ ਸਿੰਘ ਰਸੂਲਪੁਰ ਤੇ ਹੋਰ। ਤਸਵੀਰ : ਗੁਰਾਇਆ 23-11-2026
ਟਾਂਡਾ ਉੜਮੁੜ, 22 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਕੌਮੀ ਜਨਰਲ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਸਰਬਸੰਮਤੀ ਨਾਲ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਤਜਰਬੇ ਤੇ ਸਿੱਖ ਸੰਸਥਾਵਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਤੇ ਧਾਰਮਿਕ ਕਾਰਜਾਂ ਲਈ ਹੋਰ ਵੀ ਸੁੱਚੇ ਢੰਗ ਨਾਲ ਯਤਨਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਹੋਰਾਂ ਦੀ ਪਹਿਚਾਣ ਸਿੱਖ ਸੰਘਰਸ਼ ਨਾਲ ਜੁੜੇ ਨੌਜਵਾਨਾਂ ਦੇ ਕੇਸ ਮੁਫ਼ਤ ਲੜਨ ਵਾਲੇ ਵਕੀਲ ਵਜੋਂ ਹੈ। ਖਾੜਕੂਵਾਦ ਦੇ ਦੌਰ ਵਿਚ ਉਨ੍ਹਾਂ ਨੇ ਕਈ ਨੌਜਵਾਨਾਂ ਨੂੰ ਜੇਲ੍ਹਾਂ ਤੋਂ ਰਿਹਾਅ ਕਰਵਾਇਆ। ਇਸੇ ਕਰਕੇ ਉਨ੍ਹਾਂ ਦਾ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਲੈ ਕੇ ਦਲ ਖ਼ਾਲਸਾ ਵਰਗੀਆਂ ਧਿਰਾਂ ਤੱਕ ਸਾਰੇ ਕਰਦੇ ਹਨ। ਹੁਣ 2026 ਵਿਚ ਉਹ 6ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਹਨ। ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲਕਦਮੀ ਸਿੱਖ ਨੌਜਵਾਨਾਂ ਲਈ ਨਿਸ਼ਚੇ ਅਕੈਡਮੀ ਸ਼ੁਰੂ ਕਰਨਾ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਵਰਗੀਆਂ ਉੱਚ ਸੇਵਾਵਾਂ ਦੀ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ।
ਪਿਛਲੀ ਖ਼ਬਰ ਗੜ੍ਹਸ਼ੰਕਰ ਕਚਹਿਰੀਆਂ ’ਚ ਜ਼ਮੀਨ ਦੀ ਰਜਿਸਟਰੀ ਵੇਲੇ ਮਿਲੀਭੁਗਤ ਨਾਲ ‘ਪਸੰਦੀਦਾ ਨੰਬਰਦਾਰਾਂ’ ਦੀ ਸਰਦਾਰੀ ਅਗਲੀ ਖ਼ਬਰ ਭਾਜਪਾ ਦੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਵਾਰਡ ਨੰਬਰ ਦੋ ਵਿਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।