23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗਿਲਜੀਆਂ ਨੇ ਹਲਕੇ ਦੇ 17 ਪਿੰਡਾਂ ਦੇ ਪਾਰਟੀ ਵਰਕਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਕੀਤਾ ਸਨਮਾਨਿਤ

ਗੜ੍ਹਦੀਵਾਲਾ, 22 ਨਵੰਬਰ (ਚੱਗਰ)- ਕਾਂਗਰਸ ਪਾਰਟੀ ਦੀ ਮੀਟਿੰਗ ਕੋਕਲਾ ਮਾਰਕੀਟ ਗੜ੍ਹਦੀਵਾਲਾ ਵਿਖੇ ਸਥਿਤ ਪਾਰਟੀ ਦਫ਼ਤਰ ’ਚ ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵਿਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ, ਜੋਗਿੰਦਰ ਸਿੰਘ ਗਿੱਲਜੀਆਂ ਤੇ ਹੋਰ। ਤਸਵੀਰ :ਚੱਗਰ 23-11-2026
ਗੜ੍ਹਦੀਵਾਲਾ, 22 ਨਵੰਬਰ (ਚੱਗਰ)- ਕਾਂਗਰਸ ਪਾਰਟੀ ਦੀ ਮੀਟਿੰਗ ਕੋਕਲਾ ਮਾਰਕੀਟ ਗੜ੍ਹਦੀਵਾਲਾ ਵਿਖੇ ਸਥਿਤ ਪਾਰਟੀ ਦਫ਼ਤਰ ’ਚ ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਵਿਚ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਵਿਧਾਨਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈ ਕਮਾਂਡ ਦੇ ਨਿਰਦੇਸ਼ਾਂ ਤੇ ਪਾਰਟੀ ਨੂੰ ਪਿੰਡ ਅਤੇ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਗੜ੍ਹਦੀਵਾਲਾ ਦੇ ਅਧੀਨ ਪੈਂਦੇ 17 ਪਿੰਡਾਂ ’ਚ ਵਰਕਰਾਂ ਨੂੰ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ’ਤੇ ਅਹੁਦੇਦਾਰੀਆਂ ਦਿੱਤੀਆਂ ਗਈਆਂ। ਜਿਸ ਦੇ ਤਹਿਤ ਸ਼ੀਂਹ ਚਠਿਆਲ, ਅੱਲ੍ਹੜ ਪਿੰਡ, ਮਾਂਗਾ, ਬਰੂਹੀ, ਗਾਲੋਵਾਲ, ਬਾਹਲਾ, ਸ਼ੇਖ਼ਾਂ, ਧੁੱਗਾ ਕਲਾਂ, ਚਾਂਗ ਬਸੋਆ, ਰਾਜਾਂ ਕਲਾਂ, ਧਰਮਕੋਟ, ਭਾਣੋਵਾਲ,ਬਾਹਟੀਵਾਲ, ਰੂਪੋਵਾਲ, ਦਾਰਾਪੁਰ, ਚੋਹਕਾ ਅਤੇ ਗੜ੍ਹਦੀਵਾਲਾ ਆਦਿ ਪਿੰਡ ਦੇ ਵਰਕਰਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ ਭੇਜੇ ਗਏ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਅਤੇ ਸਫਲਤਾ ਵਿਚ ਪਾਰਟੀ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ। ਜੋ ਪਾਰਟੀ ਦੀ ਵਿਚਾਰਧਾਰਾ, ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਆਮ ਲੋਕਾਂ ਅਤੇ ਘਰ-ਘਰ ਤੱਕ ਪਹੁੰਚਾਉਂਦੇ ਹਨ। ਉਨ੍ਹਾਂ 2027 ਵਿਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਲਈ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਲੋਕਾਂ ਨੂੰ ਜੋੜਨ ਅਤੇ ਬੂਥ ਅਤੇ ਪਿੰਡ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਅਸ਼ਵਨੀ ਕੁਮਾਰ, ਮਨਜੀਤ ਸਿੰਘ, ਧਰਮ ਸਿੰਘ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਸੰਦੀਪ ਸਿੰਘ, ਕਰਮ ਚੰਦ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਵਿਕੀ, ਅਨਿਲ ਕੁਮਾਰ, ਬਲਵੀਰ ਸਿੰਘ, ਰਜਿੰਦਰ ਕੁਮਾਰ, ਕੁਲਵੰਤ ਸਿੰਘ,ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਹਰਜੋਤ ਕੌਰ, ਸ਼ਹਿਰੀ ਪ੍ਰਧਾਨ ਅਜੀਤ ਕੁਮਾਰ ਘੁੱਕਾ, ਕੌਂਸਲਰ ਪੰਕਜ ਸਿੱਧੂ, ਮਦਨ ਲਾਲ, ਸਾਬਕਾ ਸਰਪੰਚ ਕਰਨੈਲ ਸਿੰਘ, ਨੰਬਰਦਾਰ ਧਰਮ ਸਿੰਘ, ਪਵਨ ਸਲਾਰਿਆਂ, ਸੁਖਵਿੰਦਰ ਸਿੰਘ ਰਾਜਾਂ ਕਲਾਂ, ਗੁਰਮੇਲ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ ਧੁੱਗਾ, ਰਾਜਿੰਦਰ ਸਿੰਘ, ਅਜੀਤ ਕੁਮਾਰ ਧਰਮਕੋਟ, ਬਲਜੀਤ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਤਾਲਿਬ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਅਨੁਰਾਧਾ ਸ਼ਰਮਾ, ਬਲਵਿੰਦਰ ਪਾਲ ਬਿੱਲਾ, ਬਲਵੀਰ ਸਿੰਘ ਝਿੱਕਾ, ਕੁਲਦੀਪ ਸਿੰਘ, ਨੰਬਰਦਾਰ ਗੁਰਮੀਤ ਸਿੰਘ ਤੇ ਰਾਮ ਕਿਸ਼ਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਵਿੱਤਰ ਵੇਈਂ ਦੇ ਪ੍ਰਗਟ ਅਸਥਾਨ ਧਨੋਆ ਤੋਂ ਨਗਰ ਕੀਰਤਨ 29 ਨੂੰ, ਸੰਤ ਸੀਚੇਵਾਲ ਸ਼ਾਮਿਲ ਹੋਣਗੇ ਅਗਲੀ ਖ਼ਬਰ ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਆਗੂਆਂ ਵਲੋਂ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।