23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਲਈ ਮਾਵਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਨੈਸ਼ਨਲ ਨਿਊਬੋਰਨ ਵੀਕ (ਰਾਸ਼ਟਰੀ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਹਫ਼ਤਾ) ਮਨਾਇਆ ਗਿਆ।

ਅਜੀਤ ਡੈਸਕ 23-11-2026
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਨੈਸ਼ਨਲ ਨਿਊਬੋਰਨ ਵੀਕ (ਰਾਸ਼ਟਰੀ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਹਫ਼ਤਾ) ਮਨਾਇਆ ਗਿਆ। ਇਸ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਕੈਂਪ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਨਵਜੰਮੇ ਬੱਚਿਆਂ ਵਾਲੇ ਘਰਾਂ ਵਿਚ ਜਾ ਕੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਬੱਚਿਆਂ ਦੀ ਸਹੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਕਿਹਾ ਕਿ ਨਵਜੰਮੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਲਈ ਜਨਮ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸਹੀ ਦੇਖਭਾਲ ਕਰਨਾ ਬਹੁਤ ਮਹੱਤਵਪੂਰਨ ਹੈ। ਬੱਚੇ ਦੇ ਜੀਵਨ ਦੇ ਪਹਿਲੇ 28 ਦਿਨ ਬਹੁਤ ਨਾਜ਼ੁਕ ਹੁੰਦੇ ਹਨ ਅਤੇ ਇਸ ਸਮੇਂ ਦੌਰਾਨ ਬੱਚੇ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ ਉਸ ਨੂੰ ਮਾਂ ਦੀ ਛਾਤੀ ਨਾਲ ਲਗਾਉਣਾ ਅਤੇ ਪਹਿਲੇ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੰਦਿਆਂ ਕਿਹਾ ਕਿ ਬੱਚੇ ਨੂੰ ਛੂਹਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਫ਼ਤੇ ਦੌਰਾਨ ਬਾਲ ਰੋਗਾਂ ਦੇ ਮਾਹਿਰ ਡਾ. ਹਰਣੂਰਜੀਤ ਵੱਲੋਂ ਵੀ ਐੱਸ. ਐਨ. ਸੀ. ਯੂ. (ਸਪੈਸ਼ਲ ਨਿਊਬੋਰਨ ਕੇਅਰ ਯੂਨਿਟ) ਅਤੇ ਬਾਲ ਰੋਗ ਵਿਭਾਗ ਵਿਚ ਮਾਵਾਂ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਦਿੱਤੀ ਗਈ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਡਿਪੂ ਕਮੇਟੀ ਦੀ ਚੋਣ ਹੋਈ ਅਗਲੀ ਖ਼ਬਰ ਚੌਟਾਲਾ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੇ ਗਰਮ ਕੰਬਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।