23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਅਧਿਕਾਰੀਆਂ ਵਲੋਂ ਬੂਥਾਂ ਅਤੇ ਘਰ-ਘਰ ਚੱਲ ਰਹੀਆਂ ਗਤੀਵਿਧੀਆਂ ਦਾ ਨਿਰੀਖਣ

ਹੁਸ਼ਿਆਰਪੁਰ, 22 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹੇ ਵਿਚ ਚੱਲ ਰਹੀ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿਣ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਸਿਹਤ ਬਲਾਕਾਂ ਵਿਚ ਮੁਹਿੰਮ ਦੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ। ਇਸ ਲੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

ਅਜੀਤ ਡੈਸਕ 23-11-2026
ਹੁਸ਼ਿਆਰਪੁਰ, 22 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹੇ ਵਿਚ ਚੱਲ ਰਹੀ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿਣ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਸਿਹਤ ਬਲਾਕਾਂ ਵਿਚ ਮੁਹਿੰਮ ਦੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ। ਇਸ ਲੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵੱਲੋਂ ਸਿਹਤ ਬਲਾਕ ਭੂੰਗਾ ਅਤੇ ਹੁਸ਼ਿਆਰਪੁਰ ਦੇ ਨਹਿਰ ਕਲੋਨੀ ਇਲਾਕੇ ਵਿਚ ਪਲਸ ਪੋਲੀਓ ਮੁਹਿੰਮ ਅਧੀਨ ਲਗਾਏ ਗਏ ਪੋਲੀਓ ਬੂਥਾਂ ਅਤੇ ਟੀਮਾਂ ਦੇ ਕੰਮਕਾਜ ਦੀ ਜਾਂਚ ਕੀਤੀ ਗਈ। ਉਨ੍ਹਾਂ ਵੱਲੋਂ ਬੂਥਾਂ ’ਤੇ ਪਹੁੰਚ ਕੇ ਬੱਚਿਆਂ ਨੂੰ ਪਿਲਾਈਆਂ ਜਾ ਰਹੀਆਂ ਪੋਲੀਓ ਰੋਕੂ ਬੂੰਦਾਂ, ਸਿਹਤ ਕਰਮਚਾਰੀਆਂ ਦੀ ਹਾਜ਼ਰੀ ਅਤੇ ਮੁਹਿੰਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸੇ ਤਰ੍ਹਾਂ ਡਾ. ਟੀ.ਪੀ. ਸਿੰਘ ਵੱਲੋਂ ਸਿਹਤ ਬਲਾਕ ਪਾਲਦੀ ਅਤੇ ਪੋਸੀ ਵਿਚ ਪਲਸ ਪੋਲੀਓ ਮੁਹਿੰਮ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਿਹਤ ਟੀਮਾਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪੋਲੀਓ ਮੁਕਤ ਭਾਰਤ ਦੇ ਦਰਜੇ ਨੂੰ ਬਰਕਰਾਰ ਰੱਖਣ ਲਈ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
ਪਿਛਲੀ ਖ਼ਬਰ ਸੀਕਰੀ ਦੀ ਅਗਵਾਈ ’ਚ ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਹਰਜੀ ਬਾਜਵਾ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਡਿਪੂ ਕਮੇਟੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।