23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਮਿਊਨਿਟੀ ਹੈਲਥ ਸੈਂਟਰ ਵਲੋਂ ਤਿੰਨਾ ਦਿਨਾ ਕੌਮੀ ਪਲਸ ਪੋਲੀਓ ਰਾਊਂਡ ਦੀ ਸ਼ੁਰੂਆਤ

ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਪੋਲੀਓ ਵਰਗੀ ਨਾ-ਮੁਰਾਦ ਬਿਮਾਰੀ ਨੂੰ ਮੁੜ ਪੈਦਾ ਹੋਣ ਤੋਂ ਰੋਕਣ ਅਤੇ ਦੇਸ਼ ਨੂੰ ਮਿਲੇ ਪੋਲੀਓ ਮੁਕਤ ਦਰਜੇ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਪੰਜਾਬ ਦੇ 13 ਜ਼ਿਲਿ੍ਹਆਂ ਵਿਚ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਚ ਇਹ ਮੁਹਿੰਮ ਸਿਵਲ ਸਰਜਨ ਡਾ.

ਅਜੀਤ ਡੈਸਕ 23-11-2026
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਪੋਲੀਓ ਵਰਗੀ ਨਾ-ਮੁਰਾਦ ਬਿਮਾਰੀ ਨੂੰ ਮੁੜ ਪੈਦਾ ਹੋਣ ਤੋਂ ਰੋਕਣ ਅਤੇ ਦੇਸ਼ ਨੂੰ ਮਿਲੇ ਪੋਲੀਓ ਮੁਕਤ ਦਰਜੇ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਪੰਜਾਬ ਦੇ 13 ਜ਼ਿਲਿ੍ਹਆਂ ਵਿਚ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਚ ਇਹ ਮੁਹਿੰਮ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਦੇਖ-ਰੇਖ ਹੇਠ ਸ਼ੁਰੂ ਕੀਤੀ ਗਈ। ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੇ ਸਹਿਯੋਗ ਨਾਲ ਲਗਾਏ ਗਏ ਪੋਲੀਓ ਬੂਥ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਅਤੇ ਲਾਇਨਜ਼ ਕਲੱਬ ਦੇ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਵਿਚ ਜਨਮੇ ਨਵਜੰਮੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਏ.ਐਨ.ਐਮ. ਹਰਿੰਦਰ ਕੌਰ, ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਦੇ ਪ੍ਰਧਾਨ ਲਾਇਨ ਵਿਜੇ ਅਰੋੜਾ, ਲਾਇਨ ਸੰਜੀਵ ਅਰੋੜਾ, ਲਾਇਨ ਉਮੇਸ਼ ਰਾਣਾ, ਲਾਇਨ ਸੁਖਵੰਤ ਸਿੰਘ ਤੇ ਲਾਇਨ ਅਸ਼ਵਨੀ ਦੱਤਾ ਵੀ ਮੌਜੂਦ ਸਨ। ਇਸ ਮੌਕੇ ਡਾ. ਸੀਮਾ ਗਰਗ ਨੇ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਬਣ ਚੁੱਕਾ ਹੈ, ਪਰ ਦੁਨੀਆ ਦੇ ਕੁੱਝ ਦੇਸ਼ਾਂ ਵਿਚ ਅਜੇ ਵੀ ਪੋਲੀਓ ਵਾਇਰਸ ਮੌਜੂਦ ਹੈ। ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ 1,40,768 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਜ਼ਿਲ੍ਹੇ ਵਿਚ 799 ਸਥਾਈ ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ। ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1,598 ਟੀਮਾਂ ਅਤੇ 175 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਸਮੁੱਚੀ ਗਤੀਵਿਧੀ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਬੂਥਾਂ ’ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ, ਜਿਹੜੇ ਕਿਸੇ ਕਾਰਨ ਬੂਥਾਂ ’ਤੇ ਨਹੀਂ ਪਹੁੰਚ ਸਕੇ।
ਪਿਛਲੀ ਖ਼ਬਰ ਮਾਹਿਲਪੁਰ ’ਚ ਸੋਨਾਲੀਕਾ ਸੋਕਰ ਫੁੱਟਬਾਲ ਲੀਗ ਅੰਡਰ-17 ਕਰਵਾਈ ਅਗਲੀ ਖ਼ਬਰ ਹੁਸ਼ਿਆਰਪੁਰ ਵਿਖੇ 18 ਨੂੰ ਕੱਢੀ ਜਾਵੇਗੀ ਕ੍ਰਿਸਮਸ ਸੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।