24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਾਬਾ ਮੰਝ ਕਾਨਵੈਂਟ ਸਕੂਲ, ਕੰਗ ਮਾਈ ’ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਮੰਝ ਕਾਨਵੈਂਟ ਸਕੂਲ, ਕੰਗ ਮਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਰੂਹਾਨੀ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 24-11-2026
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਮੰਝ ਕਾਨਵੈਂਟ ਸਕੂਲ, ਕੰਗ ਮਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਰੂਹਾਨੀ ਉਤਸ਼ਾਹ ਨਾਲ ਮਨਾਇਆ ਗਿਆ। ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਨੇ ਸਕੂਲ ਦੇ ਮਾਹੌਲ ਨੂੰ ਗੁਰਬਾਣੀ ਦੀ ਮਿਠਾਸ ਅਤੇ ਅਧਿਆਤਮਿਕਤਾ ਨਾਲ ਸਰਸ਼ਾਰ ਕਰ ਦਿੱਤਾ। ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਬਦ ਕੀਰਤਨ ਨਾਲ ਹੋਇਆ। ਇਸ ਤੋਂ ਬਾਅਦ ਭਾਸ਼ਣ ਪੇਸ਼ ਕਰਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਮਹਾਨ ਫ਼ਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੇ ਅਨਮੋਲ ਸੰਦੇਸ਼ਾਂ ਨੂੰ ਬਾਖ਼ੂਬੀ ਬਿਆਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਹਾਨ ਵਿਚਾਰਾਂ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਨਵਤਾ ਦੇ ਮਾਰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਦੀ ਮਹੱਤਤਾ ਸਮਝਾਉਂਦਿਆਂ ਬੱਚਿਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਰਜਕਾਰੀ ਪ੍ਰਿੰਸੀਪਲ ਜਗਮੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਕਿਸੇ ਸਮਾਜ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪਿਆਰ, ਬਰਾਬਰਤਾ, ਸੇਵਾ ਅਤੇ ਦਾ ਸੰਦੇਸ਼ ਹੈ।
ਪਿਛਲੀ ਖ਼ਬਰ ਮੋਦੀ ਸਰਕਾਰ ਦੀ ਅਗਵਾਈ ’ਚ ਦੇਸ਼ ਦੇ ਹਰੇਕ ਵਰਗ ਦਾ ਜੀਵਨ ਪੱਧਰ ਸੁਧਰਿਆ-ਸਿੱਧੂ ਅਗਲੀ ਖ਼ਬਰ ਧਾਮੀ ਦੀ ਮੁੜ ਚੋਣ ਸਿੱਖ ਸੰਸਥਾ ਪ੍ਰਤੀ ਭਰੋਸੇ ਦਾ ਪ੍ਰਤੀਕ-ਸੁਰਜੀਤ ਸਿੰਘ ਕੈਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।