23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

2027 ਦੀਆਂ ਚੋਣਾਂ ਲਈ ਮੁਕੇਰੀਆਂ ਕਾਂਗਰਸ ਨੇ ਇੱਕਜੁੱਟਤਾ ਦਾ ਦਿੱਤਾ ਸੁਨੇਹਾ

ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਮੁਕੇਰੀਆਂ ਹਲਕੇ ਵਿਚ ਕਾਂਗਰਸ ਪਾਰਟੀ ਵਲੋਂ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸਪਸ਼ਟ ਕੀਤਾ ਹੈ ਕਿ ਮੁਕੇਰੀਆਂ ਹਲਕੇ ਵਿਚ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਾਈਕਮਾਨ ਵਲੋਂ ਲਏ ਜਾਣ ਵਾਲੇ ਹਰ ਫ਼ੈਸਲੇ ਨੂੰ ਸਾਰੇ ਆਗੂ ਅਤੇ ਵਰਕਰ ਸਵੀਕਾਰ ਕਰਨਗੇ।

ਅਜੀਤ ਡੈਸਕ 24-11-2026
ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)-ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਮੁਕੇਰੀਆਂ ਹਲਕੇ ਵਿਚ ਕਾਂਗਰਸ ਪਾਰਟੀ ਵਲੋਂ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸਪਸ਼ਟ ਕੀਤਾ ਹੈ ਕਿ ਮੁਕੇਰੀਆਂ ਹਲਕੇ ਵਿਚ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਾਈਕਮਾਨ ਵਲੋਂ ਲਏ ਜਾਣ ਵਾਲੇ ਹਰ ਫ਼ੈਸਲੇ ਨੂੰ ਸਾਰੇ ਆਗੂ ਅਤੇ ਵਰਕਰ ਸਵੀਕਾਰ ਕਰਨਗੇ। ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਸਾਬਕਾ ਪ੍ਰਧਾਨ ਨਗਰ ਕੌਂਸਲ ਮੁਕੇਰੀਆਂ ਮੰਗਲੇਸ਼ ਕੁਮਾਰ ਜੱਜ, ਸਾਬਕਾ ਬਲਾਕ ਪ੍ਰਧਾਨ ਤਰਸੇਮ ਮਿਨਹਾਸ, ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ, ਸਾਬਕਾ ਸਰਪੰਚ ਅਸ਼ਵਨੀ ਕੁਮਾਰ, ਡਾ. ਵਿਜੇ ਸਿੰਘ ਮੁਸਾਹਿਬਪੁਰ ਇੱਕਜੁੱਟਤਾ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ 2027 ਲਈ ਪਾਰਟੀ ਹਾਈਕਮਾਨ ਜਿਸ ਵੀ ਆਗੂ ਉੱਤੇ ਵਿਸ਼ਵਾਸ ਪ੍ਰਗਟਾਉਂਦਿਆਂ ਉਸ ਨੂੰ ਮੁਕੇਰੀਆਂ ਹਲਕੇ ਤੋਂ ਉਮੀਦਵਾਰ ਐਲਾਨੇਗੀ, ਸਮੁੱਚੀ ਪਾਰਟੀ ਉਸ ਦੇ ਹੱਕ ਵਿਚ ਡਟ ਕੇ ਚੋਣ ਪ੍ਰਚਾਰ ਕਰੇਗੀ ਅਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣਾ ਹੈ। ਪਾਰਟੀ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ , ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ, ਕਿਸਾਨਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਮੁਕੇਰੀਆਂ ਹਲਕੇ ਦੇ ਆਗੂਆਂ ਅਤੇ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗੀ।
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ’ਚ ਦੋ-ਦਿਨਾਂ ਮੇਲਾ ਕਰਵਾਇਆ ਅਗਲੀ ਖ਼ਬਰ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਵਲੋਂ ਪਿੰਡ ਚੱਕ ਕਾਸ਼ਮ ਵਿਖੇ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।