ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਮੂਹ ਸਭਾਵਾਂ, ਸੁਸਾਇਟੀਆਂ, ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਸਿੰਘ ਸਭਾ ਦੇ ਨਿਰਦੇਸ਼ਾਂ ਤਹਿਤ ਸਜਾਇਆ ਗਿਆ। ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਜੋ ਘੰਟਾ ਘਰ, ਸਬਜ਼ੀ ਮੰਡੀ, ਕਮਾਲਪੁਰ ਚੌਂਕ, ਸਰਕਾਰੀ ਕਾਲਜ ਚੌਕ, ਸੁਤੈਹਰੀ ਚੌਕ, ਸੈਸ਼ਨ ਚੌਕ ਆਦਿ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਸਥਾਨਾਂ ’ਤੇ ਸੁੰਦਰ ਗੇਟ ਬਣਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਮਨੋਹਰ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਚਾਰਕਾਂ ਅਤੇ ਬੁਲਾਰਿਆਂ ਨੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਗਤਕਾ ਪਾਰਟੀ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ। ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੂੰਗਾ ’ਚ ਨਗਰ ਕੀਰਤਨ ਸਜਾਇਆ
ਹਰਿਆਣਾ, (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਭੂੰਗਾ ਤੋਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਭਾਈ ਕਿਰਪਾਲ ਸਿੰਘ ਅਜਨਾਲਾ ਹਜ਼ੂਰੀ ਢਾਡੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਸਰਵਣ ਸਿੰਘ ਤੇ ਹੋਰਨਾਂ ਜਥਿਆਂ ਵੱਲੋਂ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ, ਮਾ: ਸਰਵਣ ਸਿੰਘ, ਜਗਦੀਸ਼ ਸਿੰਘ ਕਾਜਲ, ਮਲਕੀਤ ਸਿੰਘ ਵਿੱਕਾ, ਰਣਜੀਤ ਸਿੰਘ, ਸੁਰਜੀਤ ਸਿੰਘ ਜੀਤਾ, ਸੰਤੋਖ ਸਿੰਘ, ਜਸਪਾਲ ਸਿੰਘ ਲੱਕੀ, ਪਿਆਰਾ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ, ਹਰਨੇਕ ਸਿੰਘ, ਸਤਨਾਮ ਸਿੰਘ ਆਦਿ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਸਟਾਫ਼ ਮੈਂਬਰ ਤੇ ਸੰਗਤਾਂ ਹਾਜ਼ਰ ਸਨ।
ਏਂਜਲ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)-ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਗਤੀਵਿਧੀਆਂ ਵਿਚ ਭਾਗ ਲਿਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੂੰ ਪੰਜ ਪਿਆਰਿਆਂ ਦੇ ਸੁੰਦਰ ਸਰੂਪ ਵਿਚ ਸਜਾ ਕੇ ਸਕੂਲ ਤੋਂ ਨਜ਼ਦੀਕੀ ਗੁਰਦੁਆਰਾ ਸਾਹਿਬ ਤੱਕ ਪ੍ਰਭਾਤ ਫੇਰੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਭਾਗ ਲਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਪ੍ਰਸ਼ਾਦ ਪ੍ਰਾਪਤ ਕੀਤਾ ਗਿਆ। ਸਕੂਲ ਦੀ ਡਾਇਰੈਕਟਰ ਮੈਡਮ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੇ ਮਹਾਨ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪਿਆਰ, ਸੇਵਾ ਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਗੁਰਕਿਰਪਾਲ ਸਿੰਘ ਢਿੱਲੋਂ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਆਪਣੇ ਸੰਦੇਸ਼ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਸੇਵਾ, ਨਿਮਰਤਾ ਅਤੇ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਪ੍ਰਕਾਸ਼ ਪੁਰਬ ਸਬੰਧੀ ਖ਼ਾਨਪੁਰ ਥਿਆੜਾ ’ਚ ਨਗਰ ਕੀਰਤਨ ਸਜਾਇਆ
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਿੰਡ ਖ਼ਾਨਪੁਰ ਥਿਆੜਾ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਛਤਰ-ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ। ਗੁਰਦੁਆਰਾ ਰਵਿਦਾਸ ਮਹਾਰਾਜ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਸਵੇਰੇ 11 ਵਜੇ ਸ਼ੁਰੂ ਹੋਇਆ ਜੋ ਵੱਖ-ਵੱਖ ਪੜ੍ਹਾਵਾਂ ਵਿਚ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰੂ ਘਰ ਵਿਖੇ ਪਹੁੰਚਿਆ। ਇਸ ਮੌਕੇ ਭਾਈ ਹਰਜਾਚਕ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ ਅਤੇ ਬੀਬੀਆਂ ਵਲੋਂ ਵੀ ਸ਼ਬਦ ਗਾਇਨ ਕੀਤਾ ਗਿਆ । ਇਸ ਮੌਕੇ ਹੈੱਡਗ੍ਰੰਥੀ ਗਿਆਨੀ ਕੁਲਵੰਤ ਸਿੰਘ, ਜਸਵਿੰਦਰ ਸਿੰਘ, ਸਰਪੰਚ ਬਲਰਾਜ ਸਿੰਘ, ਸੁਖਵਿੰਦਰ ਸਿੰਘ, ਹਰਸਨਜੀਤ ਸਿੰਘ ਸਨੀ ਥਿਆੜਾ, ਸੂਬੇਦਾਰ ਤੀਰਥ ਸਿੰਘ, ਪ੍ਰੇਮ ਸਿੰਘ, ਜਗਤਾਰ ਸਿੰਘ, ਰੌਸ਼ਨ ਲਾਲ, ਬਲਵੀਰ ਸਿੰਘ, ਜਸਵੀਰ ਸਿੰਘ, ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਾ: ਹਰਦੀਪ ਕੁਮਾਰ, ਮਾ: ਬ੍ਰਹਮਜੀਤ, ਬੂਟਾ ਰਾਮ, ਦਵਿੰਦਰ ਸਿੰਘ, ਉਂਕਾਰ ਸਿੰਘ, ਗੁਰਪ੍ਰੀਤ ਸਿੰਘ, ਓਮ ਪਾਲ ਬਿੱਟੂ, ਅਨਿਲ ਕੁਮਾਰ, ਸ਼ਿਵ ਦੱਤ, ਬ੍ਰਹਮਜੀਤ ਸਿੰਘ, ਸੁਖਜਿੰਦਰ ਸਿੰਘ ਸ਼ਿੰਦਾ, ਜਤਿੰਦਰ ਸਿੰਘ ਹਨੀ, ਹਰਪ੍ਰੀਤ ਸਿੰਘ ਹਨੀ, ਟੇਕ ਚੰਦ, ਰਾਜਵੀਰ ਸਿੰਘ ਰਾਜੂ, ਜੋਧਵੀਰ ਸਿੰਘ, ਸਨੀ, ਚਰਨਦਾਸ, ਦੇਸ ਰਾਜ, ਸਤਪਾਲ ਨੀਟਾ, ਲਵਪ੍ਰੀਤ ਸਿੰਘ, ਜੁਗਿੰਦਰ ਸਿੰਘ ਜੋਗੀ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ।
ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਦਸੂਹਾ, (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਫੁੱਲਾਂ ਨਾਲ ਲੱਦੀ ਬੱਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸੁਸ਼ੋਭਿਤ ਸੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਆਰੰਭ ਹੋ ਕੇ ਪਿੰਡ ਬੋਦਲ, ਬੋਦਲ ਛਾਉਣੀ, ਬੇਰਸ਼ਾ ਆਦਿ ਰਾਹੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਜਥੇਦਾਰ ਤਾਰਾ ਸਿੰਘ ਸੱਲਾਂ ਮੈਂਬਰ ਸ਼੍ਰੋਮਣੀ ਕਮੇਟੀ, ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਬਿਕਾ ਚੀਮਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਭੁਪਿੰਦਰ ਸਿੰਘ ਨੀਲੂ ਆਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪਹਿਲ ਕਦਮੀ ਕੀਤੀ ਜਾਵੇ। ਇਸ ਮੌਕੇ ਜਸਵਿੰਦਰ ਸਿੰਘ ਮੈਨੇਜਰ, ਮਨਦੀਪ ਸਿੰਘ ਢੀਡਸਾ, ਸਤਿੰਦਰ ਸਿੰਘ ਮਿੱਠੀ ਕੈਨੇਡਾ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੋਸਾਇਟੀ, ਰੁਪਿੰਦਰ ਸਿੰਘ ਵਿੱਕੀ ਗਿੱਲ ਝਿੰਗੜ, ਅਮਨਪ੍ਰੀਤ ਸਿੰਘ ਮੰਨਾ, ਗੁਰਬਿਕਰਮ ਸਿੰਘ ਬਾਜਵਾ, ਹਰਪਾਲ ਸਿੰਘ ਬਿਟਾ ਸਰਕਲ ਪ੍ਰਧਾਨ, ਰਾਜਗੁਰਸ਼ਨ ਸਿੰਘ ਬਲਗਣ, ਦਵਿੰਦਰ ਸਿੰਘ ਕਾਹਲੋਂ, ਰਜਵਿੰਦਰ ਸਿੰਘ ਖਜਾਨਚੀ, ਰੂਪ ਸਿੰਘ ਇੰਚਾਰਜ, ਅਮਨਦੀਪ ਸਿੰਘ ਮੂਨਕ, ਕਲਿਆਣ ਸਿੰਘ, ਮਨਦੀਪ ਸਿੰਘ ਗ੍ਰੰਥੀ, ਤਰਨਜੀਤ ਸਿੰਘ ਗ੍ਰੰਥੀ, ਮੰਗਲ ਸਿੰਘ, ਗੁਰਦੀਪ ਕੌਰ ਬੋਦਲ, ਹਰਕਿਰਨਜੀਤ ਕੌਰ ਬੋਦਲ, ਜਸਵਿੰਦਰ ਸਿੰਘ ਕਾਲੜਾ, ਸੱਜਣ ਸਿੰਘ, ਐਡਵੋਕੇਟ ਅਵਤਾਰ ਸਿੰਘ, ਨਰਿੰਦਰ ਪਾਲ ਸਿੰਘ ਭਾਟੀਆ, ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਅਮਨਦੀਪ ਸਿੰਘ ਮੂਨਕ, ਹਜ਼ੂਰੀ ਰਾਗੀ ਬਲਬੀਰ ਸਿੰਘ, ਮਨਦੀਪ ਕੌਰ ਝਿੰਗੜ, ਬੀਬੀ ਸ਼ੀਤਲ ਕੌਰ ਪ੍ਰਧਾਨ ਸਿੱਖੀ ਬਿਰਸਾ ਬਚਾਓ ਵੈਲਫੇਅਰ ਸੁਸਾਇਟੀ ਆਦਿ ਹਾਜ਼ਰ ਸਨ।
ਪ੍ਰਕਾਸ਼ ਪੁਰਬ ਸੰਬੰਧੀ ਖ਼ਾਲਸਾ ਸਕੂਲ ਤੋਂ ਨਗਰ ਕੀਰਤਨ ਸਜਾਇਆ
ਗੜ੍ਹਦੀਵਾਲਾ, (ਚੱਗਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਸਦਕਾ ਗੜ੍ਹਦੀਵਾਲਾ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਅਤੇ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਹੜਾ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਉਕਤ ਸਕੂਲ ਤੋਂ ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਅਤੇ ਸ਼ਹਿਰ ਵਿਚੋਂ ਦੀ ਹੁੰਦਾ ਹੋਇਆ ਮੁੜ ਉਕਤ ਸਕੂਲ ਵਿਖੇ ਸਮਾਪਤ ਹੋਇਆ। ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਬੈਂਡ ਵਾਜਿਆਂ ਦੀ ਧੂੰਨਾਂ ਨਾਲ ਸ਼ਬਦ ਗਾਇਨ ਕੀਤੇ ਗਏ ਅਤੇ ਵੱਖ-ਵੱਖ ਰਾਗੀ ਜਥਿਆਂ ਤੋ ਇਲਾਵਾ ਧਰਮਪਾਲ ਭੱਟੀ, ਅਜੀਤ ਸਿੰਘ ਰਾਣਾ ਆਦਿ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਨਗਰ ਕੀਰਤਨ ਦੀ ਸਮਾਪਤੀ ’ਤੇ ਕੋਚ ਕੁਲਦੀਪ ਸਿੰਘ ਗੋਗਾ ਅਤੇ ਪ੍ਰਿੰ. ਕੁਲਵੀਰ ਕੌਰ ਸਹੋਤਾ ਦੇ ਪਰਿਵਾਰ ਵਲੋਂ ਛੋਲੇ-ਪੂਰੀਆਂ ਦਾ ਲੰਗਰ ਲਗਾਇਆ ਗਿਆ ਜਦਕਿ ਪ੍ਰਿੰ. ਅਰਵਿੰਦਰ ਕੌਰ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਦੀ ਤਰਫ਼ੋਂ ਭਾਈ ਦਲਜੀਤ ਸਿੰਘ ਕਾਕੂ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਵਾਈਸ ਪ੍ਰਿੰ. ਸੰਜੀਵ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਕੁਲਦੀਪ ਮਿੰਟੂ, ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰਧਾਨ ਦਿਸ਼ਾਂਤ ਬਹਿਲ, ਜਸਵਿੰਦਰ ਸਿੰਘ ਮਣਕੂ, ਮੈਨੇਜਰ ਜਗਜੀਤ ਸਿੰਘ ਰੀਹਲ, ਚੌਧਰੀ ਗੁਰਕੰਵਲ ਸਿੰਘ ਸਹੋਤਾ, ਇਕਬਾਲ ਸਿੰਘ ਬਾਹਗਾ, ਪ੍ਰਿੰ. ਦਰਸ਼ਨਾ ਕੌਸ਼ਲ, ਪ੍ਰਿੰ. ਸੋਨੀਲਾ ਰਾਜਪੂਤ, ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਭਾਈ ਅੰਮ੍ਰਿਤਪਾਲ ਸਿੰਘ ਖੰਡਾ, ਵਿਸ਼ਵਕਰਮਾ ਸਭਾ ਦੇ ਜਸਵਿੰਦਰ ਸਿੰਘ ਮਣਕੂ, ਜਗਤਾਰ ਸਿੰਘ ਬਲਾਲਾ, ਡਾ. ਸੰਜੀਵ ਸ਼ਰਮਾ, ਭਾਈ ਹਰਪਾਲ ਸਿੰਘ ਧਾਰਮਿਕ ਟੀਚਰ, ਚੌਧਰੀ ਦਲਵਿੰਦਰ ਕੌਰ ਸਹੋਤਾ, ਐਮ.ਡੀ. ਸਨੀ ਸ਼ਰਮਾ, ਪਰਮਜੀਤ ਕੌਰ ਸਹੋਤਾ, ਸਾਬਕਾ ਕੌਂਸਲਰ ਰਸ਼ਪਾਲ ਸਿੰਘ ਸਹੋਤਾ, ਹਰਪ੍ਰੀਤ ਸਿੰਘ ਗੜ੍ਹਦੀਵਾਲਾ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸਿੰਘ ਸਭਾ ਸ਼ੇਖ਼ਾਂ ਮੁਹੱਲਾ ਦਸੂਹਾ ਤੋਂ
ਦਸੂਹਾ, (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸ਼ੇਖ਼ਾਂ ਮੁਹੱਲਾ ਦਸੂਹਾ ਤੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ’ਚ ਫੁੱਲਾਂ ਨਾਲ ਲੱਦੇ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸੁਸ਼ੋਭਿਤ ਸੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਮੇਨ ਬਾਜ਼ਾਰ, ਗੱਗੀ ਦੀ ਚੱਕੀ, ਸੁਲਤਾਨਪੁਰ ਰੋਡ ਤੋਂ ਹੁੰਦਾ ਹੋਇਆ ਮਿਆਣੀ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦਾ ਰਸਤੇ ਵਿਚ ਸੰਗਤਾਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਇਸ ਮੌਕੇ ਗਤਕਾ ਪਾਰਟੀਆਂ ਨੇ ਸ਼ਾਨਦਾਰ ਜੌਹਰ ਦਿਖਾਏ ਅਤੇ ਸਕੂਲੀ ਬੱਚਿਆਂ ਨੇ ਬੈਂਡ ਵਜਾ ਕੇ ਸੰਗਤਾਂ ਦਾ ਮਨ ਮੋਹ ਲਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਸ਼ਰਧਾਲੂਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਐਮ.ਐਲ.ਏ. ਕਰਮਵੀਰ ਸਿੰਘ ਘੁੰਮਣ, ਜਗਮੋਹਨ ਸਿੰਘ ਬੱਬੂ ਘੁੰਮਣ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਖ਼ਾਲਸਾ, ਬਿੰਦੂ ਘੁੰਮਣ, ਪਰਮਜੀਤ ਸਿੰਘ ਪੰਮਾ, ਨਗਰ ਕੌਂਸਲ ਦੇ ਪ੍ਰਧਾਨ ਅਮਰਪ੍ਰੀਤ ਸਿੰਘ, ਚੇਅਰਮੈਨ ਕੇ.ਪੀ. ਸੰਧੂ, ਅਮਰੀਕ ਸਿੰਘ ਗੱਗੀ ਠੁਕਰਾਲ, ਵਿਜੇ ਸ਼ਰਮਾ ਐਮ.ਡੀ. ਵਿਜੇ ਮਾਲ ਦਸੂਹਾ, ਦਿਲਬਾਗ ਸਿੰਘ, ਤਰਸੇਮ ਸਿੰਘ ਖ਼ਾਲਸਾ, ਜਗਮੋਹਨ ਸਿੰਘ ਲਾਡੀ ਪੁਰੀ, ਰਾਜੂ ਠੁਕਰਾਲ, ਜੋਗਿੰਦਰ ਸਿੰਘ ਭਾਟੀਆ, ਸੁਖਵਿੰਦਰ ਸਿੰਘ , ਸੁਰਿੰਦਰ ਸਿੰਘ ਭਾਟੀਆ, ਸਰੂਪ ਸਿੰਘ ਵਾਲੀਆ, ਨਿਰਮਲ ਸਿੰਘ, ਅਵਤਾਰ ਸਿੰਘ ਲਾਲੀ, ਅਜੀਤ ਸਿੰਘ, ਸਚਿਨ ਅਰੋੜਾ, ਤਰਨਜੀਤ ਸਿੰਘ ਭਾਟੀਆ, ਲਖਵਿੰਦਰ ਸਿੰਘ ਲੱਖੀ, ਮਿਹਰ ਸਿੰਘ ਕਾਲਾ, ਹਰਵਿੰਦਰ ਸਿੰਘ ਕਲਸੀ, ਇਸ਼ਮੀਤ ਸਿੰਘ, ਅੰਕੁਸ਼ ਸਿੰਘ, ਦਿਲਪ੍ਰੀਤ ਸਿੰਘ ਮਰਵਾਹਾ, ਇਕਬਾਲ ਸਿੰਘ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਸਿੰਘ ਸਭਾ ਘੋਗਰਾ ਵਿਖੇ
ਘੋਗਰਾ, (ਆਰ.ਐੱਸ. ਸਲਾਰੀਆ)-ਗੁਰਦੁਆਰਾ ਸਿੰਘ ਸਭਾ ਘੋਗਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਸੁਸ਼ੋਭਿਤ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸੰਗਤਾਂ ਵਲੋਂ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ, ਸ਼ਰਧਾਲੂ ਸੰਗਤਾਂ ਵਲੋਂ ਲੰਗਰ ਲਗਾਏ ਗਏ। ਇਸ ਮੌਕੇ ਭਾਈ ਜਸਵੀਰ ਸਿੰਘ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ। ਸੰਗਤਾਂ ਵਲੋਂ ਵਾਹਿਗੁਰੂ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਬਲਵਿੰਦਰ ਸਿੰਘ, ਵਾਈਸ ਪ੍ਰਧਾਨ ਬਲਵਿੰਦਰ ਸਿੰਘ, ਜਸਵੰਤ ਸਿੰਘ, ਡਾ. ਸੱਜਣ ਸਿੰਘ, ਇੰਸ. ਸਤਪਾਲ ਸਿੰਘ, ਇੰਸ. ਸੁਖਵਿੰਦਰ ਸਿੰਘ ਬਾਜਵਾ, ਗੁਰਮੀਤ ਸਿੰਘ ਬਾਜਵਾ, ਕੁਲਵੰਤ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਸਤਿਨਾਮ ਸਿੰਘ, ਰਵਿੰਦਰਜੀਤ ਸਿੰਘ, ਮੁਖ਼ਤਿਆਰ ਸਿੰਘ, ਜਸਵੀਰ ਸਿੰਘ ਬਾਜਵਾ, ਹਰਜਿੰਦਰ ਸਿੰਘ, ਮਨਵੀਰ ਸਿੰਘ, ਕੈਪ. ਗੁਰਮੀਤ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਬਾਜਵਾ, ਭਾਗ ਸਿੰਘ ਸਲਾਰੀਆ, ਮਲਕੀਤ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ, ਗੁਰਪਾਲ ਸਿੰਘ ਹੋਰ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮਸ਼ਾਲਾ ਮਾਹਿਲਪੁਰ ਵਲੋਂ
ਮਾਹਿਲਪੁਰ, (ਰਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮਸ਼ਾਲਾ ਮਾਹਿਲਪੁਰ ਵੱਲੋਂ ਅੱਜ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਨਗਰ ਕੀਰਤਨ ’ਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ, ਦੁਆਬਾ ਪਬਲਿਕ ਸਕੂਲ ਦੋਹਲਰੋਂ, ਸੰਤ ਬਾਬਾ ਹਰੀ ਸਿੰਘ ਸਕੂਲ ਮਾਹਿਲਪੁਰ ਦੇ ਬੱਚਿਆਂ ਨੇ ਭਾਗ ਲਿਆ। ਇਹ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਸਥਾਨਾਂ, ਮਹੱਲਿਆਂ ਅਤੇ ਪੂਰੇ ਮਾਹਿਲਪੁਰ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਦੇਰ ਸ਼ਾਮ ਨੂੰ ਗੁਰਦੁਆਰਾ ਧਰਮਸ਼ਾਲਾ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਵੱਲੋਂ ਸਵਾਗਤੀ ਗੇਟ ਬਣਾ ਕੇ ਭਰਵਾ ਅਤੇ ਨਿੱਘਾ ਸਵਾਗਤ ਕਰਨ ਦੇ ਨਾਲ ਨਾਲ ਸੰਗਤਾਂ ਲਈ ਚਾਹ ਪਕੌੜਿਆਂ, ਫਲ ਫਰੂਟ ਦਾ ਪ੍ਰਬੰਧ ਦਾ ਕੀਤਾ ਗਿਆ। ਨਗਰ ਕੀਰਤਨ ’ਚ ਭਾਈ ਕਸ਼ਮੀਰ ਸਿੰਘ ਬਿਜਲੀ ਬੋਰਡ, ਬੀਬੀ ਤਜਿੰਦਰ ਕੌਰ ਬੈਂਸ ਅਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪ੍ਰੋ. ਅਪਿੰਦਰ ਸਿੰਘ, ਬੀਬੀ ਜਸਪ੍ਰੀਤ ਕੌਰ ਬੰਗਾ ਸਾਹਿਬ, ਜਗਦੀਪ ਸਿੰਘ ਸਾਬਕਾ ਵਾਈਸ ਪ੍ਰਧਾਨ ਨਗਰ ਪੰਚਾਇਤ, ਪਿੰ. ਸੁਰਿੰਦਰਪਾਲ ਸਿੰਘ ਪਰਦੇਸੀ, ਮੈਨੇਜਰ ਸਵਰਨ ਸਿੰਘ, ਜਸਵੀਰ ਸਿੰਘ ਜੰਡੋਲੀ, ਖੁਸ਼ਵੰਤ ਸਿੰਘ ਬੈਂਸ, ਕਸ਼ਮੀਰ ਸਿੰਘ ਮੰਡੀ ਵਾਲੇ, ਸੁਖਵੰਤ ਸਿੰਘ ਸੁੱਖਾ, ਅਮਰੀਕ ਸਿੰਘ ਸੀਹਰਾ, ਗੁਰਪ੍ਰੀਤ ਸਿੰਘ ਬੈਂਸ, ਅਮਰੀਕ ਸਿੰਘ ਸੀਹਰਾ ਕੌਂਸਲਰ, ਗ੍ਰੰਥੀ ਸੁਖਵੀਰ ਸਿੰਘ, ਰੁਪਿੰਦਰਜੋਤ ਸਿੰਘ, ਲਖਵੀਰ ਸਿੰਘ ਡਾਨਸੀਵਾਲ, ਦਵਿੰਦਰ ਸਿੰਘ ਪ੍ਰਧਾਨ ਨਗਰ ਪੰਚਾਇਤ, ਕੌਂਸਲਰ ਰਾਜ ਕੁਮਾਰ ਰਾਜੂ, ਸਤਵੰਤ ਸਿੰਘ, ਮਲਕੀਤ ਸਿੰਘ, ਦਿਆਲ ਸਿੰਘ ਰਾਜਾ ਸਿੰਘ ਇਲਾਕੇ ਦੀਆ ਸੰਗਤਾਂ ਹਾਜ਼ਰ ਸਨ।
ਪਿੰਡ ਜੌੜਾ ਵਿਖੇ ਨਗਰ ਕੀਰਤਨ
ਚੌਲਾਂਗ, (ਸੁਖਦੇਵ ਸਿੰਘ)-ਚੌਲਾਂਗ ਖੇਤਰ ਦੇ ਪਿੰਡਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇੱਥੋਂ ਨਜ਼ਦੀਕ ਪੈਂਦੇ ਪਿੰਡ ਖਰਲ ਖ਼ੁਰਦ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਇਸੇ ਤਰ੍ਹਾਂ ਪਿੰਡ ਜੌੜਾ ਵਿਖੇ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ। ਜਦਕਿ ਅੱਜ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਲੰਗਰ ਲਗਾਇਆ ਗਿਆ। ਜਦਕਿ ਦਰਬਾਰ ਬਾਬਾ ਖੁੱਲ੍ਹਾ ਪੀਰ ਵਲੋਂ ਕੌਫ਼ੀ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਅਜੀਤ ਡੈਸਕ
24-11-2026