24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਹੋਏ ਸਮਝੌਤੇ ਦੀ ਖ਼ੁਸ਼ੀ ’ਚ ਲੱਡੂ ਵੰਡੇ

ਸ਼ਾਮਚੁਰਾਸੀ, 24 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ’ਚ ਹੋਏ ਸਮਝੌਤੇ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਹਮਾਇਤੀਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮਝੌਤੇ ਨੂੰ ਲੈ ਕੇ ਹਲਕਾ ਸ਼ਾਮਚੁਰਾਸੀ ਦੇ ਪਿੰਡ ਸੂਸਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ ਦੀ ਅਗਵਾਈ ’ਚ ਮੀਟਿੰਗ ਕੀਤੀ ਗਈ।

ਅਜੀਤ ਡੈਸਕ 25-11-2026
ਸ਼ਾਮਚੁਰਾਸੀ, 24 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ’ਚ ਹੋਏ ਸਮਝੌਤੇ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਹਮਾਇਤੀਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮਝੌਤੇ ਨੂੰ ਲੈ ਕੇ ਹਲਕਾ ਸ਼ਾਮਚੁਰਾਸੀ ਦੇ ਪਿੰਡ ਸੂਸਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ ਦੀ ਅਗਵਾਈ ’ਚ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਰਮਿਆਨ ਹੋਇਆ ਸਮਝੌਤਾ ਪੰਜਾਬ ਦੀ ਸਿਆਸਤ ਵਿਚ ਅਹਿਮ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਵਿਚ ਇਸ ਫ਼ੈਸਲੇ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਮਝੌਤੇ ਨਾਲ ਦੋਵਾਂ ਪਾਰਟੀਆਂ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਹੇਠਲੇ ਪੱਧਰ ’ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਸਮਝੌਤੇ ਦੀ ਖ਼ੁਸ਼ੀ ’ਚ ਲੱਡੂ ਵੰਡੇ ਗਏ। ਇਸ ਮੌਕੇ ਗੁਰਦੀਪ ਸਿੰਘ, ਸੰਜੀਵ ਸ਼ਰਮਾ, ਜਸਵੀਰ ਸਿੰਘ, ਮੰਗਤ ਰਾਮ, ਮਲਕੀਤ ਚੰਦ, ਸੁਖਵੀਰ ਸਿੰਘ, ਸ਼ਰਨਦੀਪ ਸਿੰਘ, ਲਵਪ੍ਰੀਤ ਸਿੰਘ, ਰਾਜੀਵ ਕਪੂਰ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਭੇਦਭਰੀ ਹਾਲਤ ’ਚ ਲੜਕੀ ਦੀ ਲਾਸ਼ ਮਿਲੀ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।