25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭੇਦਭਰੀ ਹਾਲਤ ’ਚ ਲੜਕੀ ਦੀ ਲਾਸ਼ ਮਿਲੀ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਭੰਗੀ ਚੋਅ ਨਜ਼ਦੀਕ ਬੱਕਰ ਘਾਟ ’ਚੋਂ ਇਕ ਲੜਕੀ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਅੰਜਲੀ ਵਾਸੀ ਮੁਹੱਲਾ ਬਹਾਦਰਪੁਰ ਹੁਸ਼ਿਆਰਪੁਰ ਹੋਈ ਹੈ।

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਭੰਗੀ ਚੋਅ ਨਜ਼ਦੀਕ ਬੱਕਰ ਘਾਟ ’ਚੋਂ ਇਕ ਲੜਕੀ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਅੰਜਲੀ ਵਾਸੀ ਮੁਹੱਲਾ ਬਹਾਦਰਪੁਰ ਹੁਸ਼ਿਆਰਪੁਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੌਰਚਰੀ ਹਾਊਸ ‘ਚ ਰਖਵਾਈ। ਇਸ ਮੌਕੇ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਲੜਕੀ ਦੇ ਵਾਰਸਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੀ ਖ਼ੁਸ਼ੀ ’ਚ ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਹੋਏ ਸਮਝੌਤੇ ਦੀ ਖ਼ੁਸ਼ੀ ’ਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।