25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖੇਤਾਂ ’ਚ ਮਿਲਿਆ 15 ਦਿਨ ਤੋਂ ਲਾਪਤਾ ਵਿਅਕਤੀ ਦਾ ਕੰਕਾਲ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਸਥਿਤ ਪਿੰਡ ਬੱਸੀ ਦੌਲਤ ਖਾਂ ਦੇ ਨਜ਼ਦੀਕ ਪਿੰਡ ਮਰੂਲੀ ਦੇ ਖੇਤਾਂ ’ਚ ਇਕ ਵਿਅਕਤੀ ਦਾ ਕੰਕਾਲ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ ਨਜ਼ਦੀਕੀ ਪਿੰਡ ਕਾਹਰੀ ਦੇ ਵਾਸੀ ਵਜੋਂ ਹੋਈ ਹੈ।

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਸਥਿਤ ਪਿੰਡ ਬੱਸੀ ਦੌਲਤ ਖਾਂ ਦੇ ਨਜ਼ਦੀਕ ਪਿੰਡ ਮਰੂਲੀ ਦੇ ਖੇਤਾਂ ’ਚ ਇਕ ਵਿਅਕਤੀ ਦਾ ਕੰਕਾਲ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ ਨਜ਼ਦੀਕੀ ਪਿੰਡ ਕਾਹਰੀ ਦੇ ਵਾਸੀ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਅਨੁਸਾਰ ਉਹ ਪਿਛਲੇ ਲਗਭਗ 15 ਦਿਨਾਂ ਤੋਂ ਘਰੋਂ ਲਾਪਤਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕੁੱਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਜਾਣਕਾਰੀ ਅਨੁਸਾਰ ਪਿੰਡ ਇਕ ਔਰਤ ਬੱਕਰੀਆਂ ਚਰਾਉਣ ਲਈ ਖੇਤਾਂ ਵੱਲ ਗਈ ਸੀ। ਇਸੇ ਦੌਰਾਨ ਉਸ ਨੇ ਸੁੰਨਸਾਨ ਜਗ੍ਹਾ ’ਤੇ ਇਕ ਵਿਅਕਤੀ ਦਾ ਕੰਕਾਲ ਪਿਆ ਦੇਖਿਆ। ਔਰਤ ਨੇ ਇਸ ਦੀ ਸੂਚਨਾ ਪਿੰਡ ਦੀ ਪੰਚਾਇਤ ਨੂੰ ਦਿੱਤੀ, ਜਿਸ ਤੋਂ ਬਾਅਦ ਪੰਚਾਇਤ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੇ ਵਰਕਰਾਂ ’ਚ ਫੂਕੀ ਨਵੀਂ ਰੂਹ-ਬਿਕਰਮ ਅੱਲਾ ਬਖ਼ਸ਼ ਅਗਲੀ ਖ਼ਬਰ ਸਕੂਲ ’ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।