25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਕੋਟਲਾ ਨੌਧ ਸਿੰਘ ਦੀ ਚੋਣ

ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੋਟਲਾ ਨੋਧ ਸਿੰਘ ਦੀ ਇਕਾਈ ਨੂੰ ਨਵਿਆਉਣ ਲਈ ਪਤਵੰਤੇ ਸੱਜਣਾਂ ਦਾ ਇਕੱਠ ਕੀਤਾ ਗਿਆ। ਇਸ ਮੀਟਿੰਗ ਦੌਰਾਨ ਸਮੂਹ ਵਿਅਕਤੀਆਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਨਵ ਨਿਯੁਕਤ ਕਮੇਟੀ ਦਾ ਪ੍ਰਧਾਨ ਜਤਿੰਦਰ ਪਾਲ ਸਿੰਘ ਨੂੰ ਚੁਣ ਲਿਆ ਗਿਆ ਅਤੇ ਬਾਕੀ ਮੈਂਬਰਾਂ ’ਚ ਪਰਮਿੰਦਰ ਸਿੰਘ ਨੂੰ ਸਕੱਤਰ, ਮਨਜੀਤ ਸਿੰਘ ਮੀਤ ਪ੍ਰਧਾਨ, ਸੁਰਿੰਦਰ ਸਿੰਘ ਸਹਾਇਕ ਮੀਤ ਪ੍ਰਧਾਨ, ਬਲਜੀਤ ਸਿੰਘ ਸਹਾਇਕ ਸਕੱਤਰ, ਜਗੀਰ ਸਿੰਘ ਨੂੰ ਖ਼ਜ਼ਾਨਚੀ ਅਤੇ ਕੇਵਲ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।

ਅਜੀਤ ਡੈਸਕ 25-11-2026
ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੋਟਲਾ ਨੋਧ ਸਿੰਘ ਦੀ ਇਕਾਈ ਨੂੰ ਨਵਿਆਉਣ ਲਈ ਪਤਵੰਤੇ ਸੱਜਣਾਂ ਦਾ ਇਕੱਠ ਕੀਤਾ ਗਿਆ। ਇਸ ਮੀਟਿੰਗ ਦੌਰਾਨ ਸਮੂਹ ਵਿਅਕਤੀਆਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਨਵ ਨਿਯੁਕਤ ਕਮੇਟੀ ਦਾ ਪ੍ਰਧਾਨ ਜਤਿੰਦਰ ਪਾਲ ਸਿੰਘ ਨੂੰ ਚੁਣ ਲਿਆ ਗਿਆ ਅਤੇ ਬਾਕੀ ਮੈਂਬਰਾਂ ’ਚ ਪਰਮਿੰਦਰ ਸਿੰਘ ਨੂੰ ਸਕੱਤਰ, ਮਨਜੀਤ ਸਿੰਘ ਮੀਤ ਪ੍ਰਧਾਨ, ਸੁਰਿੰਦਰ ਸਿੰਘ ਸਹਾਇਕ ਮੀਤ ਪ੍ਰਧਾਨ, ਬਲਜੀਤ ਸਿੰਘ ਸਹਾਇਕ ਸਕੱਤਰ, ਜਗੀਰ ਸਿੰਘ ਨੂੰ ਖ਼ਜ਼ਾਨਚੀ ਅਤੇ ਕੇਵਲ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਮੀਟਿੰਗ ’ਚ ਮਹਿੰਦਰ ਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਸਵੰਤ ਸਿੰਘ, ਮਨਜੀਤ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਪਿਆਰਾ ਸਿੰਘ, ਕਿਸ਼ਨ ਸਿੰਘ, ਸੁਰਿੰਦਰ ਸਿੰਘ, ਜਗੀਰ ਸਿੰਘ, ਜਤਿੰਦਰ ਪਾਲ ਸਿੰਘ ਮਨਜੀਤ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਸੁੱਚਾ ਸਿੰਘ, ਕੇਵਲ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਅਗਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।