25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਮਠਿਆਈਆਂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਠੰਢ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਬੱਚਿਆਂ ਨੂੰ ਟੋਪੀਆਂ, ਜੁਰਾਬਾਂ ਅਤੇ ਦਸਤਾਨੇ ਵੰਡੇ ਗਏ।

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਮਠਿਆਈਆਂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਠੰਢ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਬੱਚਿਆਂ ਨੂੰ ਟੋਪੀਆਂ, ਜੁਰਾਬਾਂ ਅਤੇ ਦਸਤਾਨੇ ਵੰਡੇ ਗਏ। ਇਸ ਮੌਕੇ ਸੰਜੀਵ ਅਰੋੜਾ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਸਾਨੂੰ ਗੁਰੂ ਸਾਹਿਬ ਜੀ ਨੇ ਹਮੇਸ਼ਾ ਸਮਾਨਤਾ, ਪਿਆਰ, ਦਇਆ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਵੱਲੋਂ ਦਿੱਤੇ ਗਏ ਤਿੰਨ ਮਹਾਨ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਅੱਜ ਵੀ ਸਾਡੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੇ ਹਨ। ਇਸ ਮੌਕੇ ਪ੍ਰੀਸ਼ਦ ਦੇ ਸਕੱਤਰ ਰਜਿੰਦਰ ਮੋਦਗਿਲ, ਉਪ ਪ੍ਰਧਾਨ ਵਿਜੇ ਅਰੋੜਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਜੇ ਅਰੋੜਾ, ਰਾਜਿੰਦਰ ਮੋਦਗਿਲ, ਅਸ਼ਵਨੀ ਕੁਮਾਰ ਦੱਤਾ, ਦਰਸ਼ਨ ਸਿੰਘ ਚੌਧਰੀ, ਦੀਪਕ ਨਰੂਲਾ, ਪ੍ਰਿੰ. ਡੀ. ਕੇ. ਸ਼ਰਮਾ, ਗੁਰਦੀਪ ਸਿੰਘ, ਅਜੈ ਚਾਵਲਾ, ਵਰਿੰਦਰਜੀਤ ਸਿੰਘ, ਨਵੀਨ ਕੋਹਲੀ, ਪ੍ਰਥਮ ਨਰੂਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਨਾਲ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ-ਡਾ. ਘਈ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਕੋਟਲਾ ਨੌਧ ਸਿੰਘ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।