24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਸਵੀਰ ਸਿੰਘ ਪਾਲ ਨੇ ਕਾਂਗਰਸ ਪਾਰਟੀ ਦੇ ਹੱਕ ’ਚ ਲੋਕਾਂ ਨੂੰ ਕੀਤਾ ਲਾਮਬੰਦ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਚੋਣਾਂ ਤਹਿਤ ਹਲਕਾ ਸ਼ਾਮਚੁਰਾਸੀ ‘ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਸਵੀਰ ਸਿੰਘ ਪਾਲ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਿੰਡ ਢੱਟ ਵਿਖੇ ਆਮ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਜਸਬੀਰ ਸਿੰਘ ਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕੇ ਹੋਏ ਹਨ ਅਤੇ ਕਾਂਗਰਸ ਦੀ ਅਗਵਾਈ ‘ਚ ਨਵੀਂ ਸਰਕਾਰ ਬਣਾਉਣ ਦਾ ਤਹੱਈਆ ਕਰ ਚੁੱਕੇ ਹਨ।

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਚੋਣਾਂ ਤਹਿਤ ਹਲਕਾ ਸ਼ਾਮਚੁਰਾਸੀ ‘ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਸਵੀਰ ਸਿੰਘ ਪਾਲ ਸਾਬਕਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਿੰਡ ਢੱਟ ਵਿਖੇ ਆਮ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਜਸਬੀਰ ਸਿੰਘ ਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕੇ ਹੋਏ ਹਨ ਅਤੇ ਕਾਂਗਰਸ ਦੀ ਅਗਵਾਈ ‘ਚ ਨਵੀਂ ਸਰਕਾਰ ਬਣਾਉਣ ਦਾ ਤਹੱਈਆ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਅਜੇ ਤੱਕ ਜਾਰੀ ਨਹੀਂ ਕੀਤਾ ਅਤੇ ਨਾ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ.ਏ ਅਤੇ ਪੈਨਸ਼ਨਰਾਂ ਦਾ ਤਨਖ਼ਾਹ ਕਮਿਸ਼ਨ ਦਾ 2.59 ਦਾ ਗੁਣਾਂਕ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ, ਆਸ਼ਾ ਵਰਕਰ ਅਤੇ ਮਿਡ-ਡੇ-ਮੀਲ ਕੁੱਕ ਭੈਣਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਪੁਰਸ਼ੋਤਮ ਲਾਲ ਸਰਪੰਚ, ਜਗਜੀਤ ਸਿੰਘ ਨੰਬਰਦਾਰ, ਹਰਜਿੰਦਰ ਸਿੰਘ, ਯੋਗਰਾਜ ਸਿੰਘ, ਕਮਲਜੀਤ ਕੌਰ, ਕਿਸ਼ਨ ਚੰਦ, ਰਾਮ ਲਾਲ ਨੰਬਰਦਾਰ, ਮੋਹਨ ਲਾਲ, ਦਿਲਬਾਗ ਸਿੰਘ, ਸਤਪਾਲ ਸਿੰਘ, ਤੀਰਥ ਸਿੰਘ, ਮਹਿੰਦਰ ਪਾਲ, ਮੋਹਨ ਲਾਲ, ਸਤਪਾਲ ਸਿੰਘ, ਮਨਪ੍ਰੀਤ ਕੌਰ, ਸੋਨੀਆ, ਕੁਲਵਿੰਦਰ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਸੋਨੀਆ ਰਾਣੀ, ਅਵਤਾਰ ਸਿੰਘ, ਗੁਰਨਾਮ ਸਿੰਘ, ਮਨਜੀਤ ਕੌਰ, ਰਾਮ ਮੂਰਤੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵਲੋਂ ਵਿੱਤ ਮੰਤਰੀ ਨਾਲ ਮੀਟਿੰਗ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।