ਨਈ ਸੋਚ ਸੰਸਥਾ ਵਲੋਂ ਠੰਢ ’ਚ ਬੇਸਹਾਰਾ ਗਾਵਾਂ ਤੇ ਬਛੜਿਆਂ ਨੂੰ ਗਊਸ਼ਾਲਾ ਪਹੁੰਚਾਉਣ ਦੀ ਸ਼ੁਰੂਆਤ
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਸੜਕਾਂ ‘ਤੇ ਬੇਸਹਾਰਾ ਘੁੰਮ ਰਹੀਆਂ ਗਾਵਾਂ ਅਤੇ ਛੋਟੇ ਬਛੜਿਆਂ ਦੀ ਹਾਲਤ ਬਹੁਤ ਚਿੰਤਾਜਨਕ ਹੋ ਜਾਂਦੀ ਹੈ। ਇਸ ਸਮੱਸਿਆ ਨੂੰ ਦੇਖਦੇ ਹੋਏ ਸਮਾਜਸੇਵੀ ਅਤੇ ਗਊ ਸੇਵਕ ਅਤੇ ਨਈ ਸੋਚ ਸੰਸਥਾ ਦੇ ਸੰਸਥਾਪਕ ਪ੍ਰਧਾਨ ਅਸ਼ਵਨੀ ਗੈਂਦ ਨੇ ਬੇਸਹਾਰਾ ਗਾਵਾਂ ਅਤੇ ਬਛੜਿਆਂ ਨੂੰ ਸਰਦੀ ਤੋਂ ਬਚਾਉਣ ਦੇ ਉਦੇਸ਼ ਨਾਲ ਉਨ੍ਹਾਂ ਨੂੰ ਗਊਸ਼ਾਲਾਵਾਂ ‘ਚ ਪਹੁੰਚਾਉਣ ਦੀ ਪਹਿਲ ਸ਼ੁਰੂ ਕੀਤੀ ਹੈ।
ਅਜੀਤ ਡੈਸਕ
25-11-2026