26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

29 ਨੂੰ ਲਾਜਵੰਤੀ ਸਟੇਡੀਅਮ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਸੂਬਾ ਪੱਧਰੀ ਸਮਾਪਤੀ ਸਮਾਰੋਹ- ਬੈਂਸ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ ਨੇ ਲਾਜਵੰਤੀ ਸਟੇਡੀਅਮ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ 29 ਨਵੰਬਰ ਨੂੰ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਲਾਜਵੰਤੀ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ। ਉਨ੍ਹਾਂ ਨਾਲ ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ ਬੈਂਸ ਨੇ ਲਾਜਵੰਤੀ ਸਟੇਡੀਅਮ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ 29 ਨਵੰਬਰ ਨੂੰ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਪਤੀ ਸਮਾਰੋਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਦੀ ਪੇਸ਼ਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਏ ਜਾਣ। ਮੀਟਿੰਗ ‘ਚ ਸੁਰੱਖਿਆ ਪ੍ਰਬੰਧਾਂ, ਆਵਾਜਾਈ ਪ੍ਰਬੰਧਨ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਸਮੇਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਏ.ਡੀ.ਸੀ. (ਵਿਕਾਸ) ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਂਦੇ ਹੋਏ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਖਿਡਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰੇਕ ਪ੍ਰਬੰਧ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ। ਇਸ ਮੌਕੇ ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ ਨਵਨੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਲਕੇ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼-ਮੇਜਰ ਮੁੱਧ ਜ਼ਿਲ੍ਹੇ ’ਚ ਰਾਤ 8 ਤੋਂ 8:15 ਵ... ਅਗਲੀ ਖ਼ਬਰ ਇੰਟਰਨੈਸ਼ਨਲ ਸੋਨਾਲੀਕਾ ਫ਼ੈਕਟਰੀ ’ਚ ਤੇਂਦੂਏ ਦੇ ਆਉਣ ਨਾਲ ਮਚਿਆ ਹੜਕੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।