26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਲਕੇ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼-ਮੇਜਰ ਮੁੱਧ ਜ਼ਿਲ੍ਹੇ ’ਚ ਰਾਤ 8 ਤੋਂ 8:15 ਵਜੇ ਤੱਕ ਰਹੇਗਾ ਬਲੈਕਆਊਟ

ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਕਾਰਜਪ੍ਰਣਾਲੀ ਨੂੰ ਪਰਖਣ ਦੇ ਉਦੇਸ਼ ਨਾਲ ਭਾਰਤ ਸਰਕਾਰ ਵਲੋਂ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 27 ਨਵੰਬਰ ਨੂੰ ਰਾਤ 8 ਵਜੇ ਡੀ. ਏ.

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ (ਡਾ.) ਸੁਮਿਤ ਮੁੱਧ 26-11-2026
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਕਾਰਜਪ੍ਰਣਾਲੀ ਨੂੰ ਪਰਖਣ ਦੇ ਉਦੇਸ਼ ਨਾਲ ਭਾਰਤ ਸਰਕਾਰ ਵਲੋਂ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 27 ਨਵੰਬਰ ਨੂੰ ਰਾਤ 8 ਵਜੇ ਡੀ.ਏ.ਵੀ. ਕਾਲਜ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਸ ਦੌਰਾਨ ਪੂਰੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਰਾਤ 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਲਈ ਬਲੈਕਆਊਟ ਲਾਗੂ ਰਹੇਗਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ (ਡਾ.) ਸੁਮਿਤ ਮੁੱਧ ਦੀ ਪ੍ਰਧਾਨਗੀ ਹੇਠ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਮੌਕ ਐਕਸਰਸਾਈਜ਼ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਏ.ਡੀ.ਸੀ. ਨੇ ਸਪੱਸ਼ਟ ਕੀਤਾ ਕਿ ਇਹ ਮੌਕ ਐਕਸਰਸਾਈਜ਼ ਭਾਰਤ ਸਰਕਾਰ ਵੱਲੋਂ ਪਹਿਲਾਂ ਤੋਂ ਨਿਰਧਾਰਤ ਤਰੀਕਾਂ ਅਨੁਸਾਰ ਕਰਵਾਈ ਜਾ ਰਹੀ ਹੈ। ਸਾਲ 2026 ਦੀ ਇਹ ਦੂਜੀ ਸਿਵਲ ਡਿਫੈਂਸ ਮੌਕ ਐਕਸਰਸਾਈਜ਼ ਹੈ, ਜਦਕਿ ਇਸ ਤੋਂ ਪਹਿਲਾਂ ਪਹਿਲੀ ਐਕਸਰਸਾਈਜ਼ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਨਿਯਮਤ ਅਭਿਆਸ ਹੈ, ਜਿਸ ਦਾ ਉਦੇਸ਼ ਐਮਰਜੈਂਸੀ ਹਾਲਾਤਾਂ ਵਿਚ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੀਆਂ ਤਿਆਰੀਆਂ ਨੂੰ ਪਰਖਣਾ ਅਤੇ ਉਨ੍ਹਾਂ ’ਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੌਕ ਐਕਸਰਸਾਈਜ਼ ਦੌਰਾਨ ਏਅਰ ਰੇਡ ਦੀ ਚਿਤਾਵਨੀ ਦੇਣ ਲਈ ਦੋ ਮਿੰਟ ਤੱਕ ਉਤਰਾਅ-ਚੜ੍ਹਾਅ ਵਾਲੀ ਆਵਾਜ਼ ’ਚ ਸਾਇਰਨ ਵਜਾਇਆ ਜਾਵੇਗਾ। ਇਸ ਤੋਂ ਬਾਅਦ ਪੂਰੇ ਜ਼ਿਲ੍ਹੇ ’ਚ 15 ਮਿੰਟ ਲਈ ਬਲੈਕਆਊਟ ਲਾਗੂ ਰਹੇਗਾ।
ਪਿਛਲੀ ਖ਼ਬਰ -ਮਾਮਲਾ ਜੇਤੂ 4 ਕੌਂਸਲਰਾਂ ਨੂੰ ਅਜੇ ਤੱਕ ਸਹੁੰ ਨਾ ਚੁਕਾਉਣ ਦਾ- ਐਸ.ਡੀ.ਐਮ. ਵਲੋਂ ਸਹੁੰ ਚੁਕਾਉਣ ਦੇ ਭਰੋਸੇ ਬਾਅਦ ਨਗਰ... ਅਗਲੀ ਖ਼ਬਰ 29 ਨੂੰ ਲਾਜਵੰਤੀ ਸਟੇਡੀਅਮ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਹੋਵੇਗਾ ਸੂਬਾ ਪੱਧਰੀ ਸਮਾਪਤੀ ਸਮਾਰੋਹ- ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।